ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਹੋਏ ਹਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਬੀਜੇਪੀ ‘ਤੇ ਤਿੱਖਾ ਹਮਲਾ ਬੋਲਿਆ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ਤੋਂ ਘਬਰਾ ਕੇ ਬੀਜੇਪੀ ਦੇ ਗੁੰਡਿਆਂ ਨੇ ਦਿੱਲੀ ਪੁਲਿਸ ਦੀ ਸਪੱਸ਼ਟ ਮਦਦ ਨਾਲ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਹਮਲਾ ਕਰ ਦਿੱਤਾ। ਇਹ ਕਾਇਰਾਨਾ ਹਮਲਾ ਦਰਸਾਉਂਦਾ ਹੈ ਕਿ ਬੀਜੇਪੀ ਤੇ ਪੀ.ਐੱਮ. ਮੋਦੀ ‘ਆਪ’ ਦੇ ਉਭਰਨ ਅਤੇ ਕੌਮੀ ਰਾਜਨੀਤੀ ਵਿੱਚ ਅਰਵਿੰਦ ਕੇਜਰੀਵਾਲ ਦੇ ਵਧਦੇ ਪ੍ਰਭਾਵ ਤੋਂ ਡਰੇ ਹੋਏ ਹਨ।
ਦੱਸ ਦੇਈਏ ਕਿ ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਇਆ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵੱਲੋਂ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਹਨ। ਸਕਿਓਰਟੀ ਬੈਰੀਕੇਡ ਵੀ ਤੋੜ ਦਿੱਤੇ ਗਏ। ਦਿੱਲੀ ਦੀ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਨੇ ਇਸ ਨੂੰ ਲੈ ਕੇ ਬੀਜੇਪੀ ‘ਤੇ ਇਲਜ਼ਾਮ ਲਾਇਆ ਤੇ ਕਿਹਾ ਕਿ ਪੁਲਿਸ ਨੇ ਵੀ ਉਨ੍ਹਾਂ ਨੂੰ ਨਹੀਂ ਰੋਕਿਆ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਮਲੇ ‘ਤੇ ਬੀਜੇਪੀ ‘ਤੇ ਵਰ੍ਹਦਿਆਂ ਕਿਹਾ ਕਿ ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ਉੱਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਪ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।