ਪੰਜਾਬ ਦੇ ਗੁਰਦਾਸਪੁਰ ਤੋਂ ਸਾਂਸਦ ਤੇ ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਨੇ ਵੀਰਵਾਰ ਨੂੰ ਦਿੱਲੀ ਦੌਰੇ ਦੌਰਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਵਣਜ, ਉਦਯੋਗ ਅਤੇ ਕੱਪੜਾ ਮੰਤਰੀ ਪੀਯੂਸ਼ ਗੋਇਲ ਤੋਂ ਇਲਾਵਾ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਉਨ੍ਹਾਂ ਇੱਕ ਪਾਸੇ ਧਾਰੀਵਾਲ ਵੂਲਨ ਮਿੱਲ ਦਾ ਮੁੱਦਾ ਵੀ ਉਠਾਇਆ। ਇਸ ਦੇ ਨਾਲ ਹੀ ਪਠਾਨਕੋਟ-ਦਿੱਲੀ ਵਿਚਾਲੇ ਫਲਾਈਟ ਜਲਦੀ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਗੌਰਤਲਬ ਹੈ ਕਿ ਸੰਨੀ ਦਿਓਲ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸਾਂਸਦ ਹਨ ਪਰ ਇਥੇ ਨਾ ਆਉਣ ਕਾਰਨ ਉਨ੍ਹਾਂ ਦੀ ਹਮੇਸ਼ਾ ਆਲੋਚਨਾ ਹੁੰਦੀ ਰਹੀ ਹੈ। ਸ਼ੁੱਕਰਵਾਰ ਨੂੰ ਆਪਣੇ ਦਿੱਲੀ ਦੌਰਾਨ ਦੌਰਾਨ ਮਾਝੇ ਦੀਆਂ ਦਿੱਕਤਾਂ ਨੂੰ ਕੇਂਦਰੀ ਮੰਤਰੀਆਂ ਨਾਲ ਮਿਲ ਕੇ ਚੁੱਕਿਆ ਹੈ। ਉਨ੍ਹਾਂ ਨੇ ਨਵੀਂ ਦਿੱਲੀ ਵਿਚ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਕਿਹਾ ਕਿ ਹੁਣ ਹਿਮਾਚਲ ਤੇ ਜੰਮੂ-ਕਸ਼ਮੀਰ ਦਾ ਟੂਰ ਸੀਜ਼ਨ ਸ਼ੁਰੂ ਹੋ ਰਿਹਾ ਹੈ। ਪਠਾਨਕੋਟ ਤੋਂ ਦਿੱਲੀ ਫਲਾਈਟ ਬੰਦ ਹੋਣ ਕਾਰਨ ਵਪਾਰੀਆਂ, ਟੂਰਿਸਟਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਰਿਆਂ ਨੂੰ ਸੜਕ ਜਾਂ ਟ੍ਰੇਨ ਨਾਲ ਦਿੱਲੀ ਪਹੁੰਚਣ ਲਈ 10 ਘੰਟੇ ਦਾ ਸਮਾਂ ਲੱਗ ਰਿਹਾ ਹੈ। ਇਸ ਲਈ ਸਰਕਾਰ ਨੂੰ ਪਠਾਨਕੋਟ ਤੋਂ ਦਿੱਲੀ ਦੀ ਫਲਾਈਟ ਵੀ ਸ਼ੁਰੂ ਕਰਨੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵਲੋਂ ਸਾਲ 2022-23 ਲਈ 1 ਅਪ੍ਰੈਲ ਤੋਂ 30 ਜੂਨ ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ
ਸੰਨੀ ਦਿਓਲ ਇਸ ਦੌਰਾਨ ਪੀਯੂਸ਼ ਗੋਇਲ ਨੂੰ ਵੀ ਮਿਲੇ। ਉਨ੍ਹਾਂ ਨੇ ਇਸ ਮੁਲਾਕਾਤ ਵਿਚ ਧਾਰੀਵਾਲ ਵੂਲਨ ਮਿੱਲ ਦੇ ਮੁਲਾਜ਼ਮਾਂ ਦਾ ਮੁੱਦਾ ਉਨ੍ਹਾਂ ਸਾਹਮਣੇ ਚੁੱਕਿਆ। ਸਾਂਸਦ ਸੰਨੀ ਨੇ ਕਿਹਾ ਕਿ ਧਾਰੀਵਾਲ ਵੂਲਨ ਮਿੱਲ ਮੁਲਾਜ਼ਮਾਂ ਦੀ ਲਗਭਗ 39 ਮਹੀਨਿਆਂ ਤੋਂ ਬਕਾਇਆ ਤਨਖਾਹ ਜਾਰੀ ਨਹੀਂ ਹੋਈ ਹੈ। ਪੀਯੂਸ਼ ਗੋਇਲ ਨੇ ਇਸ ਮੰਗ ਨੂੰ ਜਲਦ ਪੂਰਾ ਕਰਨ ਦਾ ਭੋਰਸਾ ਦਿੱਤਾ।