ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਕੋਲ ਕਬੱਡੀ ਕਲੱਬ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਮੰਗਲਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ।
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕਾਲੋਨੀ ਵਿੱਚ ਢਾਬੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਦੌਣ ਕਲਾਂ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਕਿਸੇ ਝਗੜੇ ਦੇ ਸਮਝੌਤੇ ਦੇ ਸਿਲਸਿਲੇ ਵਿੱਚ ਗੱਲਬਾਤ ਕਰਵਾਉਣ ਲਈ ਆਇਆ ਸੀ।
ਇਸ ਦੌਰਾਨ ਦੂਜੀ ਧਿਰ ਨੇ ਫਾਇਰਿੰਗ ਕਰ ਦਿੱਤੀ ਤੇ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਧਰਮਿੰਦਰ ਦੌਨ ਕਲਾ ਪਿੰਡ ਬਹਾਦੁਰਗੜ੍ਹ ਦਾ ਰਹਿਣ ਵਾਲਾ ਸੀ। ਥਾਣਾ ਅਰਬਨ ਅਸਟੇਟ ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਾਰਦਾਤ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਧਰਮਿੰਦਰ ਹਰ ਸਾਲ ਪਿੰਡ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਂਦਾ ਸੀ। ਧਰਮਿੰਦਰ ਦੇ ਭਰਾ ਨੇ ਦੱਸਿਆ ਕਿ ਉਸ ਦਾ ਕਿਸੇ ਨਾਲ ਕੋਈ ਝਗੜਾ ਜਾਂ ਰੰਜਿਸ਼ ਨਹੀਂ ਸੀ। ਦੂਜੇ ਪਾਸੇ ਐੱਸ.ਪੀ. ਸਿਟੀ ਹਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਚਾਰ ਲੋਕਾਂ ਨੂੰ ਰਾਊਂਡਅਪ ਕੀਤਾ ਗਿਆ ਹੈ। ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਜਲਦ ਹੀ ਗ੍ਰਿਫਤਾਰ ਕਰ ਲਏ ਜਾਣਗੇ।