ਬਠਿੰਡਾ ਦੇ SSP ਅਮਨੀਤ ਕੌਂਡਲ ਨੇ ਆਪਣੇ ਰੀਡਰ ਇੰਸਪੈਕਟਰ ਗੁਰਮੇਲ ਸਿੰਘ ਨੂੰ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਕਰਕੇ ਸਸਪੈਂਡ ਕਰ ਦਿੱਤਾ ਹੈ।
SSP ਬਠਿੰਡਾ ਅਮਨੀਤ ਕੌਂਡਲ ਨੇ ਰੀਡਰ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰੀਡਰ ਇੰਸਪੈਕਟਰ ਗੁਰਮੇਲ ਸਿੰਘ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਪੁਲਿਸ ਨਾਲ ਸਬੰਧਤ ਕੁਝ ਅਜਿਹੇ ਫੈਸਲੇ ਲਏ, ਜੋ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸਨ।
ਉਨ੍ਹਾਂ ਦੱਸਿਆ ਕਿ ਜਦੋਂ ਉਪਰੋਕਤ ਮਾਮਲੇ ਬਾਰੇ ਪਤਾ ਲੱਗਾ ਤਾਂ ਰੀਡਰ ਗੁਰਮੇਲ ਸਿੰਘ ਦੀਆਂ ਕਈ ਗਲਤੀਆਂ ਸਾਹਮਣੇ ਆਈਆਂ, ਜਿਸ ਕਰਕੇ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸਸਪੈਂਡ ਇੰਸਪੈਕਟਰ ਗੁਰਮੇਲ ਸਿੰਘ ਦੋ ਮਹੀਨਿਆਂ ਬਾਅਦ ਸੇਵਾਮੁਕਤ ਹੋਣ ਜਾ ਰਹੇ ਹਨ। ਸੇਵਾਮੁਕਤੀ ਤੋਂ ਕੁਝ ਮਹੀਨੇ ਪਹਿਲਾਂ ਉਸ ਨੂੰ ਇੰਸਪੈਕਟਰ ਵਜੋਂ ਤਰੱਕੀ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: