ਚੰਡੀਗੜ੍ਹ : ਸੂਬੇ ‘ਚ ਸਾਈਬਰ ਵਿੱਤੀ ਧੋਖਾਧੜੀ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਾਗਰਿਕਾਂ ਨੂੰ ਟੋਲ-ਫ੍ਰੀ ਹੈਲਪਲਾਈਨ ਨੰਬਰ ‘1930’ ਡਾਇਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕੀਤੀ ਜਾ ਸਕੇ।
ਰਾਸ਼ਟਰੀ ਹੈਲਪਲਾਈਨ ਨੰਬਰ ‘1930’ ਦੇ ਇਸ ਨਵੇਂ ਛੋਟੇ ਐਡੀਸ਼ਨ ਨੇ ਮੌਜੂਦਾ ਹੈਲਪਲਾਈਨ ਨੰਬਰ ‘155260’ ਦੀ ਥਾਂ ਲੈ ਲਈ ਹੈ, ਜਿਸ ਨੂੰ ਸ਼ੁਰੂਆਤੀ ਤੌਰ ‘ਤੇ ਗ੍ਰਹਿ ਮੰਤਰਾਲੇ (MHA) ਦੁਆਰਾ ਪ੍ਰਾਜੈਕਟ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (CFCFRMS) ਨੂੰ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਦਾ ਵਿੱਤੀ ਨੁਕਸਾਨ ਰੋਕਣ ਲਈ ਸ਼ੁਰੂ ਕੀਤਾ ਗਿਆ ਸੀ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ.ਭਾਵੜਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਸਿਰਫ਼ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕ ਹੀ ਹਾਟਲਾਈਨ ‘ਤੇ ਉਪਲਬਧ ਹੁੰਦੀ ਸੀ, ਜਿਸ ਨੂੰ ਹੁਣ ਅਪਗ੍ਰੇਡ ਕੀਤਾ ਗਿਆ ਹੈ ਅਤੇ ਇਹ ਸਮੱਸਿਆ ਦੇ ਹੱਲ ਲਈ ਦੋ ਹੌਟਲਾਈਨਾਂ ‘ਤੇ 24 ਘੰਟੇ ਕੰਮ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਹੁਣ, ਨਾਗਰਿਕ 1930 ਡਾਇਲ ਕਰਕੇ ਕਿਸੇ ਵੀ ਸਮੇਂ ਸਾਈਬਰ ਵਿੱਤੀ ਧੋਖਾਧੜੀ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਸੈੱਲ ਦੀ ਇੱਕ ਚੰਗੀ ਤਰ੍ਹਾਂ ਲੈਸ ਅਤੇ ਸਿਖਲਾਈ ਪ੍ਰਾਪਤ ਟੀਮ 24 ਘੰਟੇ ਕੰਮ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਏਡੀਜੀਪੀ ਸਾਈਬਰ ਕ੍ਰਾਈਮ ਜੀ. ਨਾਗੇਸ਼ਵਰ ਰਾਓ ਨੇ ਅੱਗੇ ਦੱਸਿਆ ਕਿ, ਹੈਲਪਲਾਈਨ ਨੰਬਰ 1930 ‘ਤੇ ਕਾਲ ਕਰਦੇ ਸਮੇਂ, ਸ਼ਿਕਾਇਤਕਰਤਾ ਨੂੰ ਸ਼ੱਕੀ ਲੈਣ-ਦੇਣ ਦੇ ਵੇਰਵੇ (ਟ੍ਰਾਂਜੈਕਸ਼ਨ ਆਈ.ਡੀ./ਰੈਫਰੈਂਸ ਨੰਬਰ ਜਾਂ ਬੈਂਕ ਸਮੇਤ ਹੋਰ ਜਾਣਕਾਰੀ ਰੱਖਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇੱਕ ਵਾਰ ਇਸ ਹੈਲਪਲਾਈਨ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ, ਇੱਕ ਟਿਕਟ ਸਬੰਧਤ ਬੈਂਕਾਂ, ਵਪਾਰੀਆਂ ਨੂੰ ਭੇਜ ਦਿੱਤੀ ਜਾਂਦੀ ਹੈ। ਇਹ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਕੀ ਇਹ ਫਰਾਡ ਕਰਨ ਵਾਲੇ ਦਾ ਬੈਂਕ ਹੈ ਜਿਸ ਵਿੱਚ ਧੋਖਾਧੜੀ ਦਾ ਪੈਸਾ ਗਿਆ ਹੈ। ਜੇਕਰ ਧੋਖਾਧੜੀ ਵਾਲਾ ਪੈਸਾ ਅਜੇ ਵੀ ਉਪਲਬਧ ਹੈ, ਤਾਂ ਬੈਂਕ ਇਸਨੂੰ ਰੋਕ ਦੇਵੇਗਾ, ਧੋਖਾਧੜੀ ਕਰਨ ਵਾਲੇ ਨੂੰ ਪੈਸੇ ਕਢਵਾਉਣ ਦੀ ਆਗਿਆ ਨਹੀਂ ਦੇਵੇਗਾ। ਜੇਕਰ ਧੋਖਾਧੜੀ ਵਾਲਾ ਪੈਸਾ ਕਿਸੇ ਹੋਰ ਬੈਂਕ ਵਿੱਚ ਚਲਾ ਗਿਆ ਹੈ, ਤਾਂ ਟਿਕਟ ਅਗਲੇ ਬੈਂਕ ਵਿੱਚ ਭੇਜ ਦਿੱਤੀ ਜਾਵੇਗੀ ਜਿਸ ਵਿੱਚ ਪੈਸੇ ਚਲੇ ਗਏ ਹਨ। ਇਹ ਪ੍ਰਕਿਰਿਆ ਉਦੋਂ ਤੱਕ ਦੁਹਰਾਈ ਜਾਵੇਗੀ ਜਦੋਂ ਤੱਕ ਪੈਸੇ ਨੂੰ ਧੋਖੇਬਾਜ਼ਾਂ ਦੇ ਹੱਥਾਂ ਤੱਕ ਪਹੁੰਚਣ ਤੋਂ ਬਚਾਇਆ ਨਹੀਂ ਜਾਂਦਾ।
ਇਹ ਵੀ ਪੜ੍ਹੋ : ਨਵਾਂਸ਼ਹਿਰ : ਸਿੱਖਿਆ ਮੰਤਰੀ ਨੇ ਕੀਤਾ ਸਕੂਲਾਂ ਦਾ ਮੁਆਇਨਾ, ਅਧਿਆਪਕਾਂ ਨਾਲ ਗੱਲਬਾਤ ਕਰ ਲਿਆ ਫੀਡਬੈਕ
ਇਸ ਦੌਰਾਨ, ਸ਼ਿਕਾਇਤ ਦਰਜ ਕਰਾਉਣ ‘ਤੇ, ਪੀੜਤ ਨੂੰ ਫਿਰ ਐਸਐਮਐਸ ਦੁਆਰਾ ਸ਼ਿਕਾਇਤ ਦਾ ਇੱਕ ਰਸੀਦ ਨੰਬਰ ਪ੍ਰਾਪਤ ਹੋਵੇਗਾ ਅਤੇ 24 ਘੰਟੇ ਦੇ ਅੰਦਰ ਰਾਸ਼ਟਰੀ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (https://cybercrime.gov.in/) ‘ਤੇ ਧੋਖਾਧੜੀ ਦੇ ਪੂਰੇ ਵੇਰਵੇ ਜਮ੍ਹਾਂ ਕਰਾਉਣ ਲਈ ਕਿਹਾ ਜਾਵੇਗਾ।