ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਅੱਜ ਟਵਿੱਟਰ ਅਕਾਊਂਟ ‘ਤੇ ਆਪਣੇ ਬੱਚਿਆਂ ਨਾਲ ਫੋਟੋ ਸਾਂਝੀ ਕੀਤੀ ਹੈ। ਫੋਟੋ ਪੋਸਟ ਕਰਦਿਆਂ ਉਨ੍ਹਾਂ ਲਿਖਿਆ ਹੈ ਕਿ ਇੱਕ ਪਿਤਾ ਦਾ ਆਪਣੇ ਪੁੱਤਰ ਲਈ ਪਿਆਰ ਨਾਲੋਂ ਵੱਡਾ ਕੋਈ ਪਿਆਰ ਨਹੀਂ।
ਦੱਸ ਦੇਈਏ ਕਿ ਪੰਜਾਬ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਦਲਬੀਰ ਗੋਲਡੀ ਨੇ ਧੂਰੀ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੱਕਰ ਦਿੱਤੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।