ਜੇਕਰ ਤੁਸੀਂ ਏਟੀਐੱਮ ਰਾਹੀਂ ਪੈਸੇ ਕਢਾਉਂਦੇ ਹੋ ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ। ਹੁਣ ਤੁਸੀਂ ਏਟੀਐੱਮ ਕਾਰਡ ਤੋਂ ਬਿਨਾਂ ਵੀ ਪੈਸੇ ਕਢਵਾ ਸਕੋਗੇ। ਇਹ ਐਲਾਨ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕੀਤਾ ਹੈ। ਹੁਣ ਤੱਕ ਇਹ ਸਹੂਲਤ ਕੁਝ ਹੀ ਬੈਂਕਾਂ ਵਿੱਚ ਉਪਲਬਧ ਸੀ।
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਹੁਣ ਸਾਰੇ ਬੈਂਕਾਂ ਵਿੱਚ ਬਿਨਾਂ ਡੈਬਿਟ ਕਾਰਡ ਦੇ ਏਟੀਐਮ ਤੋਂ ਪੈਸੇ ਕਢਵਾਉਣ ਦੀ ਸਹੂਲਤ ਦਿੱਤੀ ਜਾਵੇਗੀ। ਹੁਣ ਤੱਕ ਸਿਰਫ਼ ਕੁਝ ਹੀ ਬੈਂਕਾਂ ਵਿੱਚ ਏਟੀਐਮ ਤੋਂ ਬਿਨਾਂ ਕਾਰਡ ਦੇ ਪੈਸੇ ਕਢਵਾਉਣ ਦੀ ਸਹੂਲਤ ਸੀ। ਉਨ੍ਹਾਂ ਦੱਸਿਆ ਕਿ ਯੂਪੀਆਈ ਰਾਹੀਂ ਏਟੀਐਮ ਤੋਂ ਪੈਸੇ ਕਢਵਾਏ ਜਾ ਸਕਦੇ ਹਨ।
ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਮੁਤਾਬਕ ਇਸ ਕਦਮ ਨਾਲ ਕਾਰਡ ਕਲੋਨ ਕਰਕੇ ਪੈਸੇ ਕਢਵਾਉਣ ਦੀ ਧੋਖਾਧੜੀ ਵੀ ਘੱਟ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਮੁਦਰਾ ਨੀਤੀ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ MPC ਨੇ ਪਾਲਿਸੀ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਰੈਪੋ ਦਰ 4 ਫੀਸਦੀ ‘ਤੇ ਬਰਕਰਾਰ ਹੈ। ਇਹ ਲਗਾਤਾਰ 11ਵੀਂ ਵਾਰ ਹੈ ਜਦੋਂ ਕੇਂਦਰੀ ਬੈਂਕ ਨੇ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ, ਰਿਜ਼ਰਵ ਬੈਂਕ ਨੇ ਆਖਰੀ ਵਾਰ 22 ਮਈ 2020 ਨੂੰ ਰੈਪੋ ਦਰ ਵਿੱਚ ਬਦਲਾਅ ਕੀਤਾ ਸੀ।
ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ (ਐੱਮ. ਪੀ. ਸੀ.) ਦੀ ਬੈਠਕ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਕੇਂਦਰੀ ਬੈਂਕ ਆਰਥਿਕ ਵਿਕਾਸ ਨੂੰ ਬਰਕਰਾਰ ਰੱਖਦੇ ਹੋਏ ਮਹਿੰਗਾਈ ਨੂੰ ਕੰਟਰੋਲ ‘ਚ ਰੱਖਣ ਲਈ ਆਪਣਾ ਨਰਮ ਰੁਖ ਬਦਲੇਗਾ। ਦੱਸ ਦੇਈਏ ਕਿ ਰੇਪੋ ਰੇਟ ਉਹ ਦਰ ਹੈ ਜਿਸ ‘ਤੇ ਰਿਜ਼ਰਵ ਬੈਂਕ ਵਪਾਰਕ ਬੈਂਕਾਂ ਨੂੰ ਉਨ੍ਹਾਂ ਦੀਆਂ ਫੌਰੀ ਲੋੜਾਂ ਪੂਰੀਆਂ ਕਰਨ ਲਈ ਲੋਨ ਦਿੰਦਾ ਹੈ। ਜਦੋਂ ਕਿ ਰਿਵਰਸ ਰੈਪੋ ਰੇਟ ਦੇ ਤਹਿਤ ਬੈਂਕਾਂ ਨੂੰ ਰਿਜ਼ਰਵ ਬੈਂਕ ਕੋਲ ਆਪਣਾ ਪੈਸਾ ਰੱਖਣ ‘ਤੇ ਵਿਆਜ ਮਿਲਦਾ ਹੈ। MPC ਨੇ ਚਾਲੂ ਵਿੱਤੀ ਸਾਲ ਲਈ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 7.2 ਫੀਸਦੀ ਕਰ ਦਿੱਤਾ ਹੈ। ਫਰਵਰੀ ਦੀ ਮੁਦਰਾ ਸਮੀਖਿਆ ਮੀਟਿੰਗ ਵਿੱਚ, MPC ਨੇ ਆਰਥਿਕ ਵਿਕਾਸ ਦਰ 7.8 ਫ਼ੀਸਦ ਰਹਿਣ ਦਾ ਅਨੁਮਾਨ ਲਗਾਇਆ ਸੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”