ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਵਿਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਚੋਣਾਂ ਇਸ ਸਾਲ ਦਸੰਬਰ ਵਿੱਚ ਹੋਣਗੀਆਂ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਹਿੱਤ ਕੀਤੇ ਜਾਣ ਵਾਲੇ ਕੰਮਾਂ ਦੀ ਸ਼ਲਾਘਾ ਵੀ ਕੀਤੀ।
ਵੀਡੀਓ ਲਈ ਕਲਿੱਕ ਕਰੋ -: