ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ। ਇਸੇ ਤਹਿਤ ਕਾਂਗਰਸੀ ਆਗੂ ਰਾਹੁਲ ਆਗੂ ਪੰਜਾਬ ਕਾਂਗਰਸ ਦੀ ਨਵੀਂ ਚੁਣੀ ਹੋਈ ਟੀਮ ਨਾਲ ਭਲਕੇ ਮੁਲਾਕਾਤ ਕਰਨਗੇ। ਇਹ ਮੀਟਿੰਗ ਸਵੇਰੇ ਲਗਭਗ 10.30 ਵਜੇ ਹੋਵੇਗੀ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ ਤੇ ਮੀਟਿੰਗ ਵਿਚ ਰਾਜਾ ਵੜਿੰਗ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਸ਼ਰਮਾ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਡਾ. ਰਾਜਕੁਮਾਰ ਚੱਬੇਵਾਲ ਹਾਜ਼ਰ ਹੋਣਗੇ।
ਦੱਸ ਦੇਈਏ ਕਿ ਪੰਜ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਇਸ ਲਈ ਕਾਂਗਰਸ ਪਾਰਟੀ ਦੇ ਆਪਣੇ ਹੀ ਨੇਤਾਵਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ, ਜਿਸ ਕਾਰਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਅਸਤੀਫਾ ਦੇਣ ਲਈ ਕਹਿ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਲਾਨ, ਹੁਣ ਹਰ ਜ਼ਿਲ੍ਹੇ ‘ਚ ਹੋਵੇਗਾ CM ਦਫਤਰ, ਡਿਜੀਟਲ ਤਰੀਕੇ ਨਾਲ ਚੱਲੇਗੀ ਸਰਕਾਰ
ਇਨ੍ਹਾਂ ਸਾਰੇ ਸਵਾਲਾਂ ‘ਤੇ ਵਿਰਾਮ ਲਗਾਉਂਦਿਆਂ ਕਾਂਗਰਸ ਹਾਈਕਮਾਨ ਵੱਲੋਂ ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੀ ਕਮਾਨ ਰਾਜਾ ਵੜਿੰਗ ਨੂੰ ਸੌਂਪ ਕੇ ਹਾਈਕਮਾਨ ਨੇ ਸਿੱਧੂ ਪੱਖੀ ਤੇ ਸਿੱਧੂ ਵਿਰੋਧੀ ਧੜੇ ਵਿਚ ਵੰਡੀ ਸੂਬਾਈ ਇਕਾਈ ਨੂੰ ਨਵੀਂ ਦਿਸ਼ਾ ਵਿਚ ਲਿਜਾਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਹਾਈਕਮਾਨ ਵੱਲੋਂ ਲਿਆ ਗਿਆ ਫੈਸਲਾ ਕਿੰਨਾ ਕੁ ਸਹੀ ਸਾਬਤ ਹੁੰਦਾ ਹੈ ਤੇ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਅੰਦਰ ਚੱਲ ਰਿਹਾ ਅੰਦਰੂਨੀ ਕਲੇਸ਼ ਕਿਸ ਹੱਦ ਤੱਕ ਖਤਮ ਹੋਵੇਗਾ?