ਪੰਜਾਬ ਕਾਂਗਰਸ ਵਿਚ ਅਜੇ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਸੁਨੀਲ ਜਾਖੜ ਦੀਆਂ ਮੁਸੀਬਤਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਕੀਤੀ ਗਈ ਵਿਵਾਦਿਤ ਟਿੱਪਣੀ ਕਾਰਨ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਐੱਸ.ਸੀ ਭਾਈਚਾਰੇ ਨੂੰ ਲੈ ਕੇ ਵੀ ਗਲਤ ਟਿੱਪਣੀ ਕੀਤੀ ਸੀ। ਇਸੇ ਨੂੰ ਲੈ ਕੇ ਹੁਣ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਰਵਾਈ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਸੇ ਤਹਿਤ ਹਰੀਸ਼ ਚੌਧਰੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਗਈ ਹੈ ਤੇ ਉਨ੍ਹਾਂ ਨੂੰ ਸੁਨੀਲ ਜਾਖੜ ਖਿਲਾਫ ਐਕਸ਼ਨ ਲੈਣ ਦੀ ਮੰਗ ਕੀਤੀ ਹੈ। ਸੁਨੀਲ ਜਾਖੜ ਦੇ ਇਸ ਬਿਆਨ ਵਿਰੁੱਧ ਪੂਰੇ ਪੰਜਾਬ ਵਿਚ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤੇ ਗਏ ਸਨ, ਜਿਸ ਨਾਲ ਪੰਜਾਬ ਕਾਂਗਰਸ ਦੀ ਸਾਖ ਨੂੰ ਸੱਟ ਵੱਜੀ ਸੀ। ਇਸੇ ਦੇ ਮੱਦੇਨਜ਼ਰ ਹਰੀਸ਼ ਚੌਧਰੀ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਹਾਈਕਮਾਨ ਨੂੰ ਚਿੱਠੀ ਲਿਖ ਕੇ ਜਾਖੜ ਖਿਲਾਫ ਕਦਮ ਚੁੱਕਣ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਪੰਜਾਬ ਕਾਂਗਰਸ ਦੀ ਨਵੀਂ ਗਠਿਤ ਟੀਮ ਨਾਲ ਭਲਕੇ ਕਰਨਗੇ ਮੁਲਾਕਾਤ
ਭਲਕੇ ਅਨੁਸ਼ਾਸਿਤ ਕਮੇਟੀ ਦੀ ਬੈਠਕ ਹੋਵੇਗੀ ਤੇ ਹੋ ਸਕਦਾ ਇਸ ਮੀਟਿੰਗ ਵਿਚ ਕੋਈ ਵੱਡਾ ਫੈਸਲਾ ਲਿਆ ਜਾਵੇ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਪਾਰਟੀ ਦੀ ਦਿੱਗਜ਼ ਨੂੰ ਬਾਹਰ ਦਾ ਰਸਤਾ ਵੀ ਦਿਖਾਇਆ ਜਾਵੇ ਕਿਉਂਕਿ ਅੱਜ ਹੀ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ।