ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਅੱਜ ਯਾਨੀ 11 ਅਪ੍ਰੈਲ ਨੂੰ ਬੰਦ ਰਹਿਣਗੇ ਅਤੇ ਸਾਰੇ ਮਿਲ ਕੇ ਬਲੈਕ ਡੇਅ ਮਨਾਉਣਗੇ । ਸਾਰੇ ਸਕੂਲਾਂ ਨੇ ਸਮੂਹਿਕ ਤੌਰ ‘ਤੇ ਛੁੱਟੀ ਦਾ ਐਲਾਨ ਕੀਤਾ ਹੈ । ਇਹ ਫੈਸਲਾ ਸੀਬੀਐਸਈ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ (CASA) ਵੱਲੋਂ ਇੱਕ ਮੀਟਿੰਗ ਤੋਂ ਬਾਅਦ ਲਿਆ ਗਿਆ । ਇਸ ਵਿੱਚ CASA ਨਾਲ ਜੁੜੇ ਸਕੂਲਾਂ ਅਤੇ ਕਾਲਜਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ । ਪ੍ਰਧਾਨ ਅਨਿਲ ਚੋਪੜਾ ਦਾ ਕਹਿਣਾ ਹੈ ਕਿ ਗੁਰਦਾਸਪੁਰ ਵਿੱਚ ਚਾਰ ਸਾਲ ਦੀ ਮਾਸੂਮ ਨਾਲ ਜਬਰ-ਜਨਾਹ ਕਰਨ ਵਾਲੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਅਤੇ ਪੁਲਿਸ ਨੇ ਸਿਰਫ਼ ਗ੍ਰਿਫ਼ਤਾਰੀ ਦਿਖਾਉਣ ਦੇ ਨਾਂ ’ਤੇ ਸਕੂਲ ਦੇ ਚੇਅਰਮੈਨ ਨੂੰ ਹੀ ਘਰੋਂ ਬੁਲਾ ਕੇ ਗਲਤ ਕਾਰਵਾਈ ਕੀਤੀ ਹੈ।
ਇਹ ਘਟਨਾ ਸਕੂਲ ਵਿੱਚ ਵੀ ਨਹੀਂ ਵਾਪਰੀ ਅਤੇ ਨਾ ਹੀ ਉਸ ਦਿਨ ਸਕੂਲ ਵਿੱਚ ਚੇਅਰਮੈਨ ਮੌਜੂਦ ਸੀ। ਗੁਰਦਾਸਪੁਰ ਦੇ ਡੀਸੀ ਅਤੇ ਐਸਐਸਪੀ ਵੱਲੋਂ ਗਲਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੂੰ ਚੇਅਰਮੈਨ ਦੇ ਬੇਕਸੂਰ ਹੋਣ ਸਬੰਧੀ ਸਾਰੀ ਵੀਡੀਓ ਫੁਟੇਜ ਅਤੇ ਸਬੂਤ ਵੀ ਸੌਂਪੇ ਗਏ ਹਨ। ਇਸ ਦੇ ਬਾਵਜੂਦ ਪੁਲਿਸ ਸਕੂਲ ਚੇਅਰਮੈਨ ਖ਼ਿਲਾਫ਼ ਦਰਜ ਐਫਆਈਆਰ ਰੱਦ ਨਹੀਂ ਕਰ ਰਹੀ ਅਤੇ ਨਾ ਹੀ ਅਸਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਦੱਸ ਦੇਈਏ ਕਿ ਇਸ ਸਬੰਧੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਗੁਰਦਾਸਪੁਰ ਦੇ ਸਕੂਲ ਦੀ ਚਾਰ ਸਾਲਾਂ ਬੱਚੀ ਨਾਲ ਜਬਰ-ਜ਼ਨਾਹ ਮਾਮਲੇ ਵਿੱਚ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਇਸ ਘਟਨਾ ਅਤੇ ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਮੈਨੇਜਮੈਂਟ ‘ਤੇ ਪਰਚਾ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦੇ ਹਨ । ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਾਰਾ ਇਲਾਕਾ ਜਾਣਦਾ ਹੈ ਕਿ ਮੈਨੇਜਮੈਂਟ ਨਿਰਦੋਸ਼ ਹੈ ਪਰ ਪੁਲਿਸ ਨੇ ਅਜੇ ਤੱਕ ਕੋਈ ਅਸਲ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਜਿਸ ਦੇ ਰੋਸ ਵਜੋਂ ਹੁਣ 11 ਅਪ੍ਰੈਲ ਨੂੰ ਪੂਰੇ ਪੰਜਾਬ ਦੇ ਸਕੂਲ ਅਤੇ ਕਾਲਜ ਬੰਦ ਰਹਿਣਗੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”