ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣੇ-ਆਪ ਨੂੰ ਕਾਂਗਰਸ ਵਿੱਚੋਂ ਕੱਢੇ ਜਾਣ ‘ਤੇ ਬਹੁਤ ਖੁਸ਼ ਨਜ਼ਰ ਆ ਰਹੇ ਹਨ । ਇੰਨਾ ਹੀ ਨਹੀਂ ਕਾਂਗਰਸ ਵਿੱਚੋਂ ਬਾਹਰ ਕੱਢੇ ਜਾਣ ਤੋਂ ਬਾਅਦ ਉਨ੍ਹਾਂ ਨੇ ਲੱਡੂ ਵੀ ਵੰਡੇ ਹਨ। ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਸੁਰਜੀਤ ਧੀਮਾਨ ਨੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਉਹ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ। ਪਾਰਟੀ ਨੇ ਇਹ ਫੈਸਲਾ ਕਾਫੀ ਦੇਰੀ ਨਾਲ ਲਿਆ ਹੈ। ਉਨ੍ਹਾਂ ਨੂੰ ਇਹ ਕੰਮ ਪਹਿਲਾਂ ਹੀ ਕਰ ਦੇਣਾ ਚਾਹੀਦਾ ਸੀ। ਧੀਮਾਨ ਨੇ ਕਿਹਾ ਕਿ ਮੈਂ ਪਹਿਲਾ ਸਾਬਕਾ ਵਿਧਾਇਕ ਹਾਂ ਜੋ ਪਾਰਟੀ ਵਿੱਚੋਂ ਕੱਢੇ ਜਾਣ ‘ਤੇ ਖੁਸ਼ੀ ਵਿੱਚ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਰਿਹਾ ਹੈ।
ਧੀਮਾਨ ਨੇ ਕਿਹਾ ਕਿ ਉਹ ਖੁਦ ਚਾਹੁੰਦੇ ਸਨ ਕਿ ਪਾਰਟੀ ਉਨ੍ਹਾਂ ਨੂੰ ਬਾਹਰ ਕੱਢੇ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਵਿੱਚ ਕੋਈ ਸਿਸਟਮ ਨਾ ਹੋਵੇ, ਸੱਚ ਦੀ ਸੁਣਵਾਈ ਨਾ ਹੋਵੇ, ਇਮਾਨਦਾਰ ਵਿਅਕਤੀ ਦੀ ਕੋਈ ਪੁੱਛ ਨਾ ਹੋਵੇ, ਇਮਾਨਦਾਰ ਵਿਅਕਤੀ ਨੂੰ ਪਿੱਛੇ ਧੱਕਿਆ ਜਾਂਦਾ ਹੋਵੇ ਉਸ ਪਾਰਟੀ ਵਿੱਚ ਰਹਿਣ ਦਾ ਕੋਈ ਫਾਇਦਾ ਨਹੀਂ ਹੈ । ਸਾਡਾ ਕਿਰਦਾਰ ਸੱਚ ’ਤੇ ਪਹਿਰਾ ਦੇਣ ਦਾ ਹੈ, ਅਸੀਂ ਸਿਆਸਤ ਵਿੱਚ ਲੋਕਾਂ ਲਈ ਲੜਨ ਆਏ ਹਾਂ। ਮੈਂ ਸੱਚ ਬੋਲਿਆ ਹੈ, ਮੈਂ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ, ਮੈਨੂੰ ਕੋਈ ਦੁੱਖ ਨਹੀਂ ਹੈ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਦੱਸ ਦਈਏ ਕਿ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਅਨੁਸ਼ਾਸਨ ਕਾਇਮ ਰੱਖਣ ਲਈ ਐਤਵਾਰ ਨੂੰ ਪਾਰਟੀ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰਦਿਆਂ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”