ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸੁਨੀਲ ਜਾਖੜ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਦੱਸ ਦਿੱਤਾ ਹੈ। ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਵਿਚ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਪਹੁੰਚੇ ਸਨ। ਇਥੇ ਉਨ੍ਹਾਂ ਨੇ ਬੰਦ ਕਮਰੇ ਵਿਚ ਅਕਾਲੀ ਦਲ ਦੇ ਵਰਕਰਾਂ ਤੇ ਨੇਤਾਵਾਂ ਨਾਲ ਗੱਲਬਾਤ ਕੀਤੀ। ਪੰਜਾਬ ਦੀ ਨਵੀਂ ਬਣੀ ਸਰਕਾਰ ਆਮ ਆਦਮੀ ਪਾਰਟੀ ਲਈ ਸੁਖਬੀਰ ਬਾਦਲ ਨੇ ਕਿਹਾ ਕਿ ਜਨਤਾ ਨੇ ਨਵੀਂ ਸਰਕਾਰ ਬਦਲਾਅ ਲਈ ਲਿਆਂਦੀ ਹੈ ਤੇ ਉਨ੍ਹਾਂ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੂੰ ਜਦੋਂ ਸੁਨੀਲ ਜਾਖੜ ਵੱਲੋਂ ਐੱਸਸੀ ਭਾਈਚਾਰੇ ਲਈ ਬੋਲੇ ਗਏ ਸ਼ਬਦਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ। ਉਹ ਮੁੱਖ ਮੰਤਰੀ ਨਹੀਂ ਬਣ ਸਕੇ ਸਨ ਇਸ ਲਈ ਉਨ੍ਹਾਂ ਦਾ ਇਹ ਹਾਲ ਹੈ। ਉਹ ਉਨ੍ਹਾਂ ਬਾਰੇ ਹੋਰ ਕੁਝ ਨਹੀਂ ਕਹਿਣਾ ਚਾਹੁੰਦੇ। ਇਹ ਕਹਿੰਦੇ ਹੋਏ ਉਹ ਅੱਗੇ ਵੱਧ ਗਏ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਗੁਜਰਾਤ ਦੇ ਸਕੂਲਾਂ ‘ਤੇ ਜਤਾਈ ਚਿੰਤਾ, ਕਿਹਾ-‘ਅਸੀਂ ਲਿਆਵਾਂਗੇ ਬਦਲਾਅ’
ਸ. ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਸਰਕਾਰ ਬਣੀ ਹੈ। ਲੋਕ ਬਦਲਾਅ ਚਾਹੁੰਦੇ ਸੀ, ਇਸ ਲਈ ਉਨ੍ਹਾਂ ਨੂੰ ਚੁਣਿਆ ਗਿਆ। ਸਰਕਾਰ ਨੂੰ ਅਜੇ ਮੌਕਾ ਦੇਣਾ ਚਾਹੀਦਾ ਹੈ। ਹੁਣ ਉਨ੍ਹਾਂ ਲਈ ਕੁਝ ਵੀ ਕਹਿਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਨਾਲ ਜੁੜੀ ਹੈ ਤੇ ਲੋਕਾਂ ਦੇ ਦੁੱਖ-ਸੁੱਖ ਵਿਚ ਪਰਿਵਾਰ ਦੀ ਤਰ੍ਹਾਂ ਸ਼ਾਮਲ ਹੁੰਦੀ ਹੈ।