ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੇਸਬੁੱਕ ਪੇਜ ‘ਤੇ ਇਕ ਪੋਸਟ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਕੋਲੋਂ ਕੁਝ ਸਮਾਂ ਮੰਗਿਆ ਹੈ। CM ਮਾਨ ਨੇ ਆਪਣੇ ਆਫੀਸ਼ੀਅਲ ਫੇਸਬੁੱਕ ਪੇਜ ‘ਤੇ ਪੋਸਟ ਪਾਈ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ‘ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।’
ਬੇਸ਼ੱਕ ‘ਆਪ’ ਸਰਕਾਰ ਬਣੇ ਨੂੰ ਕੁਝ ਹੀ ਸਮਾਂ ਹੋਇਆ ਹੈ ਪਰ ਵਿਰੋਧੀ ਧਿਰਾਂ ਵੱਲੋਂ ਉਨ੍ਹਾਂ ਤੋਂ ਸਵਾਲ ਪੁੱਛੇ ਜਾ ਰਹੇ ਹਨ। ਕਿ ਆਮ ਆਦਮੀ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ‘ਤੇ CM ਮਾਨ ਨੇ ਪੰਜਾਬੀਆਂ ਨੂੰ ਸਬਰ ਰੱਖਣ ਦੀ ਨਸੀਹਤ ਪੋਸਟ ਰਾਹੀਂ ਜਾਰੀ ਕੀਤੀ ਹੈ। ਦੱਸ ਦੇਈਏ ਕਿ ਨੌਕਰੀਆਂ ਤੇ ਬਿਜਲੀ ਮਾਫੀ ਸਣੇ ਕਈ ਮੁੱਦਿਆਂ ‘ਤੇ ਆਪ ਦੀ ਆਲੋਚਨਾ ਹੋ ਰਹੀ ਹੈ ਜਿਸ ਤੋਂ ਬਾਅਦ ਮਾਨ ਵੱਲੋਂ ਪੰਜਾਬੀਆਂ ਤੋਂ ਸਮਾਂ ਮੰਗਣ ਦੀ ਅਪੀਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਜਾਖੜ ‘ਤੇ ਨਿਸ਼ਾਨਾ, ‘ਮੁੱਖ ਮੰਤਰੀ ਨਾ ਬਣ ਸਕਣ ਕਾਰਨ ਮਾਨਸਿਕ ਸੰਤੁਲਨ ਗੁਆ ਬੈਠੇ ਨੇ’
ਗੌਰਤਲਬ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੇ ਵਾਅਦੇ ਪੰਜਾਬ ਦੇ ਲੋਕਾਂ ਨੂੰ ਕੀਤੇ ਗਏ ਸਨ। ਵਿਰੋਧੀ ਧਿਰ ਲਗਾਤਾਰ ਆਮ ਆਦਮੀ ਪਾਰਟੀ ‘ਤੇ ਤੰਜ ਕੱਸੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ‘ਆਪ’ ਵੱਲੋਂ ਕੀਤੇ ਗਏ ਵਾਅਦਿਆਂ ਮਤਾਬਕ ਨੌਕਰੀਆਂ ਨਹੀਂ ਮਿਲ ਰਹੀਆਂ, ਤੇ ਬਿਜਲੀ ਨਹੀਂ ਦਿੱਤੀ ਜਾ ਰਹੀ। ਸਿਰਫ ਐਲਾਨ ਹੀ ਕੀਤੇ ਜਾ ਰਹੇ ਹਨ ਕੰਮ ਨਹੀਂ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਨੂੰ ਸਮਾਂ ਦੇਣਗੇ ਜਾਂ ਨਹੀਂ ਤਾਂ ਜੋ ਉਹ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾ ਸਕਣ।