ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਾਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀਜ਼) ਪ੍ਰਦਾਨ ਕਰਨ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੰਤਰ-ਵਿਭਾਗੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ ਰੋਜ਼ਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਬਣਾਈਆਂ ਜਾਣ।
CM ਮਾਨ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਮਾਨ ਨੇ ਉਦਯੋਗ ਵਿਭਾਗ ਨੂੰ ਅਜਿਹੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਾਲੀ ਨੀਤੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਲਈ ਜਲਦੀ ਹੀ ਇੱਕ ਸ਼ਾਜ਼ਗਾਰ ਮਾਹੌਲ ਤਿਆਰ ਕੀਤਾ ਜਾਵੇਗਾ ਪਰ ਅਸੀਂ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਵਾਸਤੇ ਅਜਿਹੇ ਉਦਯੋਗ ਨੂੰ ਆਕਰਸ਼ਿਤ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨਾਲ ਰੋਜ਼ਗਾਰ ਪੈਦਾ ਹੋਵੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਆਪ ਬੋਲਦੀ ਹੈ ਅਤੇ ਉਦਯੋਗਪਤੀ ਰਾਜ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਖ਼ੁਦ ਪ੍ਰਸ਼ੰਸਾ ਕਰਨਗੇ। ਨਵੇਂ ਉਦਯੋਗਾਂ ਨੂੰ ਐਨ.ਓ.ਸੀ. ਪ੍ਰਦਾਨ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਮਹੱਤਵਪੂਰਨ ਨਿਰੀਖਣ ਕੀਤੇ ਅਤੇ ਵਿਭਾਗ ਨੂੰ ਨਿਵੇਸ਼ਕਾਂ ਲਈ ਕੁਸ਼ਲ, ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਲਈ ਕਿਹਾ।