ਇਸ ਵਾਰ ਸਮੇਂ ਤੋਂ ਪਹਿਲਾਂ ਹੀ ਪੈ ਰਹੀ ਗਰਮੀ ਦੀ ਮਾਰ ਦਾ ਮਾਲਵੇ ਖੇਤਰ ਦੇ ਕਿਸਾਨਾਂ ਦੀ ਕਣਕ ਦੀ ਫਸਲ ਕਾਫੀ ਮਾੜਾ ਅਸਰ ਪਿਆ ਹੈ, ਜਿਸ ਕਰਕੇ ਉਨ੍ਹਾਂ ਦੀ ਉਪਜ ਕਾਫ਼ੀ ਘਟੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ ਤੋਂ ਇਸ ਨੂੰ ਲੈ ਕੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਮੌਸਮੀ ਹਾਲਾਤ ਕਾਰਨ ਕਣਕ ਦੀ ਉਪਜ ਵਿੱਚ ਪ੍ਰਤੀ ਏਕੜ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ, ਜਿਸ ਨਾਲ ਕਿਸਾਨਾਂ ਨੂੰ ਵਿੱਤੀ ਸੰਕਟ ਦੂਰ ਕਰਨ ਵਿੱਚ ਮਦਦ ਮਿਲੇਗੀ।
ਦੱਸ ਦੇਈਏ ਕਿ ਖੇਤੀ ਮਾਹਰਾਂ ਦਾ ਕਹਿਣਾ ਹੈ ਕਿ ਲੂ ਕਰਕੇ ਕਣਕ ਦੀ ਫਸਲ ਸੁੰਗੜ ਗਈ ਹੈ, ਜਿਸ ਕਰਕੇ ਉਪਜ ਕਾਫੀ ਘਟੀ ਹੈ। ਇਸ ਨਾਲ ਕਿਸਾਨਾਂ ਦੇ ਆਮਦਨ ਵਿੱਚ ਕਾਫੀ ਗਿਰਾਵਟ ਆਈ ਹੈ ਤੇ ਕਿਸਾਨ ਪਹਿਲਾਂ ਹੀ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਕਿਸਾਨਾਂ ਦਾ ਦਾਅਵਾਹੈ ਕਿ ਪ੍ਰਤੀ ਏਕੜ 350-100 ਕਿਲੋਗ੍ਰਾਮ ਫਸਲ ਵਿੱਚ ਗਿਰਾਵਟ ਹੋਈ ਹੈ। ਮਾਹਿਰਾਂ ਨੇ ਇਹ ਅੰਕੜਾ 180 ਕਿਲੋ ਤੋਂ 200 ਕਿਲੋ ਦੇ ਵਿਚਕਾਰ ਰੱਖਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝਾੜ 280 ਕਿਲੋ ਘਟ ਗਿਆ ਹੈ, ਜਿਸ ਕਰਕੇ ਪ੍ਰਤੀ ਏਕੜ 5600 ਰੁਪਏ ਦਾ ਨੁਕਸਾਨ ਹੋਇਆ ਹੈ। ਸਰਕਾਰ ਨੂੰ ਇਸ ਲਈ ਮੁਆਵਜ਼ਾ ਦੇਣਾ ਚਾਹੀਦਾ ਹੈ।