ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ‘ਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ, ਤਾਂਜੋ ਮਾਪੇ ਕਿਸੇ ਵੀ ਦੁਕਾਨ ਤੋਂ ਖਰੀਦਦਾਰੀ ਕਰ ਸਕਣ। ਪਰ ਇਸ ਦੇ ਬਾਵਜੂਦ ਕਈ ਨਿੱਜੀ ਸਕੂਲ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ, ਜਿਸ ਕਰਕੇ ਉਨ੍ਹਾਂ ਨੂੰ ਵਿਸਥਾਰ ਨਾਲ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਹਿਦਾਇਤਾਂ ਮੁਤਾਬਕ ਕੋਈ ਵੀ ਸਕੂਲ ਦੋ ਸਾਲ ਪਹਿਲਾਂ ਵਰਦੀ ਦਾ ਰੰਗ, ਡਿਜ਼ਾਈਨ ਜਾਂ ਉਸ ਵਿੱਚ ਕੋਈ ਵੀ ਤਬਦੀਲੀ ਨਹੀਂ ਕਰ ਸਕੇਗਾ। ਇਸ ਤੋਂ ਇਲਾਵਾ ਸਕੂਲ ਕੰਪਲੈਕਸ ਵਿੱਚ ਕਿਤਾਬਾਂ ਤੇ ਵਰਦੀਆਂ ਵੇਚਣ ‘ਤੇ ਪਾਬੰਦੀ ਲਾਈ ਗਈ ਹੈ।
ਨਿਗਮ ਸ਼ਹਿਰ ‘ਕਲਾਸ ਸੀ’ ਵਿੱਚ ਪੈਂਦੇ ਹਰੇਕ ਅਨਏਡਿਡ ਸੰਸਥਾ ਨੂੰ ਉਥੇ ਘੱਟੋ-ਘੱਟ ਤਿੰਨ ਦੁਕਾਨਾਂ ਦਾ ਨਾਂ ਤੇ ਪਤਾ ਛਾਪਣਾ ਪਏਗਾ ਜਿਥੇ ਤੈਅ ਕਿਤਾਬਾਂ ਮਿਲਦੀਆਂ ਹੋਣ। ‘ਕਲਾਸ ਬੀ’ ਨਿਗਮ ਸ਼ਹਿਰ ਦੀਆਂ ਸੰਸਥਾਵਾਂ ਵਿੱਚ ਇਨ੍ਹਾਂ ਦੁਕਾਨਾਂ ਦੀ ਗਿਣਤੀ ਘੱਟੋ-ਘੱਟ ਪੰਜ ਤੇ ਕਲਾਸ ‘ਏ’ ਵਿੱਚ ਘੱਟੋ-ਘੱਟ 10 ਹੋਣੀ ਚਾਹੀਦੀ ਹੈ। ਅੰਮ੍ਰਿਤਸਰ, ਲੁਧਿਆਣਾ ਜਲੰਧਰ, ਪਟਿਆਲਾ ਤੇ ਬਠਿੰਡਾ ਵਰਗੇ ਵੱਡੇ ਸ਼ਹਿਰਾਂ ਦੀਆਂ ਸੰਸਥਾਵਾਂ ਵਿੱਚ ਇਹ ਗਿਣਤੀ 20 ਹੋਣੀ ਚਾਹੀਦੀ ਹੈ। ਸੰਸਥਾਵਾਂ ਵੱਲੋਂ ਡੀ.ਈ.ਓਜ਼ ਕੋਲ ਇਨ੍ਹਾਂ ਦੁਕਾਨਾਂ ਦੀ ਲਿਸਟ ਜਮ੍ਹਾ ਕਰਵਾਉਣੀ ਪਏਗੀ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇ ਕੋਈ ਸੰਸਥਾ ਆਪਣੀ ਮਰਜ਼ੀ ਨਾਲ ਫੀਸ ਵਧਾਏਗੀ ਤਾਂ ਉਸ ਨਾਲ ਸਖਤੀ ਨਾਲ ਨਜਿੱਠਿਆ ਜਾਏਗਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”