ਅੰਮ੍ਰਿਤਸਰ ਤੋਂ ਵਿਸਾਖੀ ਮਨਾਉਣ ਲਈ ਸਿੱਖ ਸੰਗਤਾਂ ਦਾ ਜਥਾ ਮੰਗਲਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਇਆ। 900 ਵਿੱਚੋਂ 705 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ ਹੈ। ਇਹ ਸ਼ਰਧਾਲੂ ਵੱਖ-ਵੱਖ ਗੁਰਦੁਆਰਿਆਂ ਵਿੱਚ ਦਰਸ਼ਨ ਕਰਨ ਤੋਂ ਬਾਅਦ 21 ਅਪ੍ਰੈਲ ਨੂੰ ਵਾਪਿਸ ਆਉਣਗੇ।
ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਵੱਖ-ਵੱਖ ਮੌਕਿਆਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥਾ ਭੇਜਿਆ ਜਾਂਦਾ ਹੈ, ਜਿਨ੍ਹਾਂ ਲਈ ਵੀਜ਼ਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਲਗਵਾਇਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜਥੇ ਰਵਾਨਾ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਸੰਗਤਾਂ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਦੀਆਂ ਹਨ ਤੇ ਉਥੇ ਹੋਣ ਵਾਲੇ ਸਮਾਰੋਹਾਂ ਵਿੱਚ ਹਿੱਸਾ ਲੈਂਦੀਆਂ ਹਨ।
ਮੰਗਲਵਾਰ ਦੀ ਸਵੇਰ 8.30 ਵਜੇ ਜਥਾ ਰਵਾਨਾ ਹੋਇਆ, ਜਿਸ ਵਿੱਚ 705 ਸ਼ਰਧਾਲੂ ਰਵਾਨਾ ਹੋਏ। ਇਹ ਜਥਾ ਅੱਜ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਪਹੁੰਚੇਗਾ। ਜਿਥੇ ਮੁੱਖ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਸ਼ਰਧਾਲੂ 14 ਅਪ੍ਰੈਲ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਲਈ ਜਾਣਗੇ।
15 ਅਪ੍ਰੈਲ ਨੂੰ ਦਰਸ਼ਨਾਂ ਤੋਂ ਬਾਅਦ 16 ਨੂੰ ਜਥਾ ਗੁਰਦੁਆਰਾ ਸੱਚਾ ਸੌਦਾ ਲਈ ਜਾਣਗੇ। ਫਿਰ 20 ਅਪ੍ਰੈਲ ਤੱਕ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਕਰਤਾਰਪੁਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਰੌੜੀ ਏਮਨਾਬਾਦ ਸਾਹਿਬ ਵਿੱਚ ਦਰਸ਼ਨਾਂ ਤੋਂ ਬਾਅਦ 21 ਅਪ੍ਰੈਲ ਨੂੰ ਵਾਪਿਸ ਆਉਣਗੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਰਵਾਨਾ ਹੋਏ ਸ਼ਰਧਾਲੂਆਂ ਦਾ 9 ਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਵਿਡ ਟੈਸਟ ਕਰਵਾਇਆ ਗਿਆ। 2022 ਦਾ ਪਹਿਲਾ ਜਥਾ ਹੈ। ਇਸ ਤੋਂ ਪਹਿਲਾਂ ਦਸੰਬਰ 2021 ਵਿੱਚ ਜਥਾ ਰਵਾਨਾ ਹੋਇਆ ਸੀ। ਦੂਜੇ ਪਾਸੇ ਕੋਵਿਡ ਦੀ ਦੂਜੀ ਲਹਿਰ ਕਰਕੇ ਜੂਨ ਵਿੱਚ ਜਾਣ ਵਾਲਾ ਜਥਾ ਕੈਂਸਲ ਕਰ ਦਿੱਤਾ ਗਿਆ ਸੀ।