ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 2+2 ਮੰਤਰੀ ਪੱਧਰ ਦੀ ਗੱਲਬਾਤ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਵਾਸ਼ਿੰਗਟਨ ਵਿਚ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਾਰਤ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਰੂਸ ਤੋਂ ਤੇਲ ਦੀ ਦਰਾਮਦ ਕਰਦਾ ਹੈ। ਭਾਰਤ ਇੱਕ ਮਹੀਨੇ ਵਿੱਚ ਜਿੰਨੀ ਦਰਾਮਦ ਕਰਦਾ ਹੈ, ਓਨਾ ਹੀ ਯੂਰਪ ਹਰ ਰੋਜ਼ ਰੂਸ ਤੋਂ ਦਰਾਮਦ ਕਰਦਾ ਹੈ।
ਰੂਸ-ਯੂਕਰੇਨ ਜੰਗ ‘ਤੇ ਵਿਦੇਸ਼ ਮੰਤਰੀ ਨੇ ਕਿਹਾ ਕਿ ਅਸੀਂ ਸੰਘਰਸ਼ ਦੇ ਖਿਲਾਫ ਹਾਂ। ਅਸੀਂ ਗੱਲਬਾਤ ਤੇ ਕੂਟਨੀਤੀ ਦੇ ਪੱਖ ਵਿਚ ਹਾਂ। ਅਸੀਂ ਹਿੰਸਾ ਦੀ ਤਤਕਾਲ ਸਮਾਪਤੀ ਚਾਹੁੰਦੇ ਹਾਂ ਅਤੇ ਅਸੀਂ ਇਨ੍ਹਾਂ ਉਦੇਸ਼ਾਂ ਲਈ ਕਿਸੇ ਵੀ ਤਰ੍ਹਾਂ ਤੋਂ ਯੋਗਦਾਨ ਦੇਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਭਾਰਤ ਦੁਆਰਾ ਰੂਸ ਤੋਂ ਤੇਲ ਖਰੀਦਣ ਦੀ ਗੱਲ ਕਰਦੇ ਹੋ, ਤਾਂ ਮੈਂ ਇਹ ਕਹਿਣਾ ਚਾਹਾਂਗਾ ਕਿ ਤੁਹਾਨੂੰ ਯੂਰਪ ਵੱਲ ਧਿਆਨ ਦੇਣਾ ਚਾਹੀਦਾ ਹੈ। ਅਸੀਂ ਬਾਲਣ ਦੀ ਸੁਰੱਖਿਆ ਲਈ ਤੇਲ ਦਾ ਕੁਝ ਹਿੱਸਾ ਆਯਾਤ ਕਰਦੇ ਹਾਂ। ਪਰ ਜੇਕਰ ਅਸੀਂ ਇਕ ਮਹੀਨੇ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਯੂਰਪ ਹਰ ਰੋਜ਼ ਓਨਾ ਹੀ ਤੇਲ ਖਰੀਦਦਾ ਹੈ ਜਿੰਨਾ ਅਸੀਂ ਇਕ ਮਹੀਨੇ ਵਿਚ ਖਰੀਦਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਵ੍ਹਾਈਟ ਹਾਊਸ ਵੀ ਤੇਲ ਖਰੀਦ ਦੇ ਮੁੱਦੇ ‘ਤੇ ਭਾਰਤ ਦੇ ਬਚਾਅ ਵਿਚ ਆਇਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਰੂਸ ਤੋਂ ਈਂਧਨ ਦੀ ਦਰਾਮਦ ‘ਤੇ ਪਾਬੰਦੀ ਨਹੀਂ ਲਗਾਈ ਗਈ ਹੈ। ਭਾਰਤ ਰੂਸ ਤੋਂ ਤੇਲ ਖਰੀਦ ਕੇ ਕਿਸੇ ਪਾਬੰਦੀ ਦੀ ਉਲੰਘਣਾ ਨਹੀਂ ਕਰ ਰਿਹਾ ਹੈ। ਅਸੀਂ ਸਮਝਦੇ ਹਾਂ ਕਿ ਸਾਰੇ ਦੇਸ਼ਾਂ ਨੂੰ ਆਪਣੇ ਹਿੱਤਾਂ ਦੀ ਰੱਖਿਆ ਕਰਨੀ ਹੋਵੇਗੀ।
ਇਹ ਵੀ ਪੜ੍ਹੋ : ਲੁਧਿਆਣਾ : ਸੜਕ ‘ਤੇ ਕੇਕ ਕੱਟਣ ਤੋਂ ਰੋਕਣ ‘ਤੇ ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਭੰਨੀਆਂ ਗੱਡੀਆਂ
ਗੌਰਤਲਬ ਹੈ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਰੂਸ ਤੋਂ ਤੇਲ ਦੀ ਖਰੀਦ ਵਧਾਉਣਾ ਭਾਰਤ ਦੇ ਹਿੱਤ ਵਿਚ ਨਹੀਂ ਹੈ ਤੇ ਉਹ ਊਰਜਾ ਆਯਾਤ ਵਿਚ ਹੋਰ ਵਿਵਿਧਤਾ ਲਿਆਉਣ ਵਿਚ ਭਾਰਤ ਦੀ ਮਦਦ ਕਰਨ ਲਈ ਤਿਆਰ ਹਨ।