ਰੂਸ ਨੇ ਉੱਤਰੀ ਯੂਰਪ ਦੇ ਦੇਸ਼ਾਂ ਨੂੰ ਕਿਸੇ ਵੀ ਬੇਲੋੜੀ ਗਤੀਵਿਧੀ ਵਿੱਚ ਸ਼ਾਮਲ ਹੋਣ ਤੋਂ ਬਚਣ ਲਈ ਕਿਹਾ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਪ੍ਰਸ਼ਾਸਨ ਨੇ ਇਸ ਸਬੰਧ ਵਿਚ ਫਿਨਲੈਂਡ ਅਤੇ ਸਵੀਡਨ ਨੂੰ ਨਾਟੋ ਵਿਚ ਸ਼ਾਮਲ ਹੋਣ ਵਿਰੁੱਧ ਚੇਤਾਵਨੀ ਦਿੱਤੀ ਹੈ। ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ (ਰੂਸ-ਯੂਕਰੇਨ ਯੁੱਧ) ਦੇ ਵਿਚਕਾਰ ਹੁਣ ਯੂਰਪ ਦੇ ਕੁਝ ਦੇਸ਼ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ। ਪੱਛਮੀ ਦੇਸ਼ਾਂ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਫਿਨਲੈਂਡ ਅਤੇ ਸਵੀਡਨ ਜਲਦ ਤੋਂ ਜਲਦ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ‘ਚ ਸ਼ਾਮਲ ਹੋਣਾ ਚਾਹੁੰਦੇ ਹਨ। ਅਸਲ ਵਿੱਚ ਪਿਛਲੇ ਹਫ਼ਤੇ ਇਨ੍ਹਾਂ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਈ ਲੰਬੀ ਬੈਠਕ ਤੋਂ ਬਾਅਦ ਕਿਹਾ ਗਿਆ ਸੀ ਕਿ ਇਹ ਦੋਵੇਂ ਦੇਸ਼ ਆਪਣੀ ਸੁਰੱਖਿਆ ਲਈ ਵੱਡਾ ਫੈਸਲਾ ਲੈਣ ਲਈ ਤਿਆਰ ਹਨ।
ਇਨ੍ਹਾਂ ਰਿਪੋਰਟਾਂ ਦੇ ਸਾਹਮਣੇ ਆਉਣ ਤੋਂ ਕੁਝ ਘੰਟਿਆਂ ਬਾਅਦ ਰੂਸੀ ਹਥਿਆਰਾਂ ਨਾਲ ਲੈਸ ਇੱਕ ਵੱਡਾ ਕਾਫਲਾ ਫਿਨਲੈਂਡ ਦੀ ਸਰਹੱਦ ਵੱਲ ਵਧਦਾ ਦੇਖਿਆ ਗਿਆ। ਇਸ ਦੌਰਾਨ ਇੱਕ ਫਿਨਲੈਂਡ ਦੀ ਖੋਜ ਕੰਪਨੀ ਦੁਆਰਾ ਕਰਵਾਏ ਗਏ ਇੱਕ ਸਰਵੇਖਣ ਵਿੱਚ 84 ਫ਼ੀਸਦ ਲੋਕਾਂ ਨੇ ਰੂਸ ਨੂੰ ‘ਗੰਭੀਰ ਫੌਜੀ ਖਤਰੇ’ ਵਜੋਂ ਦੇਖਿਆ। ਫਿਨਲੈਂਡ ਦੇ ਨੇਤਾਵਾਂ ਦੀਆਂ ਕਾਰਵਾਈਆਂ ਦੇ ਜਵਾਬ ਵਿੱਚ ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਚੇਤਾਵਨੀ ਦਿੱਤੀ ਕਿ ਇਹ ਕਦਮ ਯੂਰਪ ਵਿੱਚ ਸੁਰੱਖਿਆ ਸਥਿਤੀ ਵਿੱਚ ਸੁਧਾਰ ਨਹੀਂ ਕਰੇਗਾ, ਸਗੋਂ ਸਥਿਤੀ ਨੂੰ ਹੋਰ ਵਿਗਾੜ ਦੇਵੇਗਾ। ਇਸ ਦੌਰਾਨ ਰੂਸੀ ਸੰਸਦ ਮੈਂਬਰ ਵਲਾਦੀਮੀਰ ਡਜ਼ਬਾਰੋਵ ਨੇ ਕਿਹਾ ਕਿ ਇਸ ਦਾ ਮਤਲਬ ਕੁਝ ਥਾਵਾਂ ‘ਤੇ ਤਬਾਹੀ ਹੋਵੇਗੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”