ਯੂਕਰੇਨ ਦੀ ਲੜਾਈ ਨੂੰ ਕਰੀਬ 50 ਦਿਨ ਬੀਤ ਚੁੱਕੇ ਹਨ ਪਰ ਹੁਣ ਤੱਕ ਰੂਸੀ ਫੌਜ ਰਾਜਧਾਨੀ ਕੀਵ ‘ਤੇ ਕਬਜ਼ਾ ਕਰਨ ‘ਚ ਨਾਕਾਮ ਰਹੀ ਹੈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਰੀਬੀ ਸਾਥੀ ਵਿਕਟਰ ਮੇਦਵੇਦਚੁਕ ਨੂੰ ਯੂਕਰੇਨ ਦੀਆਂ ਖੁਫੀਆ ਏਜੰਸੀਆਂ ਨੇ ਗ੍ਰਿਫਤਾਰ ਕਰ ਲਿਆ ਹੈ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਵੀ ਗ੍ਰਿਫਤਾਰ ਮੇਦਵੇਦਚੁਕ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਯੂਕਰੇਨ ਦੇ ਵਿਰੋਧੀ ਨੇਤਾ ਮੇਦਵੇਦਚੁਕ ਨੂੰ ਰੂਸੀ ਹਮਲਾ ਸ਼ੁਰੂ ਹੋਣ ਤੋਂ ਪਹਿਲਾਂ ਦੇਸ਼ਧ੍ਰੋਹ ਦੇ ਇੱਕ ਕੇਸ ਵਿੱਚ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ ਪਰ ਯੁੱਧ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਗਾਇਬ ਹੋ ਗਿਆ ਸੀ।
ਇਸ ਦੇ ਨਾਲ ਹੀ ਰਾਸ਼ਟਰਪਤੀ ਜ਼ੇਲੇਨਸਕੀ ਨੇ ਰੂਸ ਅੱਗੇ ਇੱਕ ਪ੍ਰਸਤਾਵ ਰੱਖਿਆ ਹੈ। ਉਸ ਨੇ ਰੂਸ ਨੂੰ ਕਿਹਾ ਹੈ ਕਿ ਜੇਕਰ ਤੁਸੀਂ ਚਾਹੁੰਦੇ ਹੋ ਕਿ ਮੇਦਵੇਦਚੁਕ ਸੁਰੱਖਿਅਤ ਰਹੇ ਤਾਂ ਯੂਕਰੇਨ ਦੇ ਕੈਦੀਆਂ ਨੂੰ ਰਿਹਾਅ ਕਰੋ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਯੂਕਰੇਨ ਨਾਲ ਸ਼ਾਂਤੀ ਵਾਰਤਾ ਹੁਣ ਨਹੀਂ ਹੋ ਸਕਦੀ। ਪੁਤਿਨ ਨੇ ਯੂਕਰੇਨ ਦੇ ਖਿਲਾਫ ਹਮਲਾ ਜਾਰੀ ਰੱਖਣ ਦੀ ਸਹੁੰ ਖਾਧੀ ਹੈ ਕਿਉਂਕਿ ਕੀਵ ਨੇ ਮਾਸਕੋ ‘ਤੇ ਗੱਲਬਾਤ ਨੂੰ ਤੋੜਨ ਦਾ ਦੋਸ਼ ਲਗਾਇਆ ਹੈ। ਯੂਕਰੇਨ ਯੁੱਧ ਦੇ ਵਿਚਕਾਰ ਹੁਣ ਫਿਨਲੈਂਡ ਅਤੇ ਰੂਸ ਵਿੱਚ ਟਕਰਾਅ ਦਾ ਖ਼ਤਰਾ ਵੱਧ ਗਿਆ ਹੈ। ਫਿਨਲੈਂਡ ਨੇ ਹਾਲ ਹੀ ਵਿੱਚ ਨਾਟੋ ਵਿੱਚ ਦਿਲਚਸਪੀ ਦਿਖਾਈ ਸੀ। ਇਸ ਤੋਂ ਨਾਰਾਜ਼ ਹੋ ਕੇ ਪੁਤਿਨ ਨੇ ਹਥਿਆਰਬੰਦ ਰੂਸੀ ਫੌਜ ਨੂੰ ਫਿਨਲੈਂਡ ਦੀ ਸਰਹੱਦ ਵੱਲ ਭੇਜ ਦਿੱਤਾ। ਯੂਕਰੇਨ ਦੀ ਸਰਕਾਰ ਨੇ ਰੂਸੀ ਹਮਲਿਆਂ ਨਾਲ ਤਬਾਹ ਹੋਏ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦਾ ਮੁੜ ਵਿਕਾਸ ਕਰਨਾ ਸ਼ੁਰੂ ਕਰ ਦਿੱਤਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”