ਡੇਰਾ ਸੱਚਾ ਸੌਦਾ ਦੀ ਗੱਦੀ ’ਤੇ ਹਨੀਪ੍ਰੀਤ ਇੰਸਾ ਦੇ ਬੈਠਣ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਸਨ। ਜਿਨ੍ਹਾਂ ‘ਤੇ ਹਨੀਪ੍ਰੀਤ ਨੇ ਵਿਰਾਮ ਲਗਾ ਦਿੱਤਾ ਹੈ। ਇਸ ਸਬੰਧੀ ਹਨੀਪ੍ਰੀਤ ਨੇ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਉਹ ਗੱਦੀ ’ਤੇ ਨਹੀਂ ਬੈਠੇਗੀ। ਹਨੀਪ੍ਰੀਤ ਨੇ ਕਿਹਾ ਕਿ ਸਾਡੇ ਗੁਰੂ ਗੁਰਮੀਤ ਰਾਮ ਰਹੀਮ ਹਨ ਤੇ ਉਹ ਹੀ ਗੱਦੀ ’ਤੇ ਬਿਰਾਜਮਾਨ ਰਹਿਣਗੇ ।
ਦੱਸ ਦੇਈਏ ਕਿ ਹਨੀਪ੍ਰੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਬਹੁਤ ਸਾਰੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਉਸ ਤੋਂ ਗੁਰੂ ਗੱਦੀ ਬਾਰੇ ਵੀ ਸਵਾਲ ਪੁੱਛਿਆ ਗਿਆ। ਜਿਸ ਦੇ ਜਵਾਬ ਵਿੱਚ ਹਨੀਪ੍ਰੀਤ ਨੇ ਲਿਖਿਆ ਕਿ ਜਿਵੇਂ ਪਾਪਾ ਜੀ ਨੇ ਚਿੱਠੀ ਵਿੱਚ ਲਿਖਿਆ ਸੀ ਕਿ ਪਾਪਾ ਜੀ ਗੁਰੂ ਹਨ ਅਤੇ ਰਹਿਣਗੇ। ਪਾਪਾ ਜੀ ਗੁਰੂਗੱਦੀ ‘ਤੇ ਸਨ ਅਤੇ ਪਾਪਾ ਜੀ ਹੀ ਰਹਿਣਗੇ ।
ਇਹ ਵੀ ਪੜ੍ਹੋ: ਮਾਨ ਕੈਬਨਿਟ ਦਾ ਵੱਡਾ ਫ਼ੈਸਲਾ, RDF ‘ਚ ਕੀਤੀ ਸੋਧ, ਕੇਂਦਰ ਨੇ ਫੰਡ ਜਾਰੀ ਕਰਨ ਲਈ ਰਖੀ ਸੀ ਸ਼ਰਤ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾਸੀ ਹੈ। ਹਾਈਕੋਰਟ ਨੇ ਫੈਸਲੇ ਵਿੱਚ ਕਿਹਾ ਸੀ ਕਿ ਰਾਮ ਰਹੀਮ ਖਤਰਨਾਕ ਅਪਰਾਧੀ ਨਹੀਂ ਹੈ, ਜਿਵੇਂਕਿ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”