ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ 50 ਤੋਂ ਵੱਧ ਦਿਨ ਹੋ ਚੁੱਕੇ ਹਨ । ਇਨ੍ਹਾਂ 50 ਦਿਨਾਂ ਵਿੱਚ ਯੂਕਰੇਨ ਨੇ ਰੂਸੀ ਫੌਜ ਨੂੰ ਕੜੀ ਟੱਕਰ ਦਿੱਤੀ ਹੈ ਅਤੇ ਉਸ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਪਰ ਇਸ ਸਭ ਦੇ ਵਿਚਾਲੇ ਲਗਭਗ 50 ਦਿਨਾਂ ਦੀ ਜੰਗ ਤੋਂ ਬਾਅਦ ਯੂਕਰੇਨ ਨੇ ਰੂਸ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ ਦਿੱਤਾ ਹੈ। ਯੂਕਰੇਨ ਦੇ ਰੱਖਿਆ ਮੰਤਰਾਲੇ ਮੁਤਾਬਕ ਉਸ ਦੀ ਫੌਜ ਨੇ ਕਾਲੇ ਸਾਗਰ ਵਿੱਚ ਤਾਇਨਾਤ ਰੂਸੀ ਮਿਜ਼ਾਈਲ ਕਰੂਜ਼ਰ ਨੂੰ ਮਿਜ਼ਾਈਲ ਹਮਲੇ ਨਾਲ ਨਸ਼ਟ ਕਰ ਦਿੱਤਾ ਹੈ । ਧਮਾਕੇ ਤੋਂ ਬਾਅਦ ਕਰੂਜ਼ਰ ਨੂੰ ਅੱਗ ਲੱਗ ਗਈ ਅਤੇ ਉਸ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।
ਇਸ ਘਟਨਾ ਵਿੱਚ ਅਜੇ ਤੱਕ ਕਰੂਜ਼ ‘ਤੇ ਤੈਨਾਤ ਕਿਸੇ ਵੀ ਫੌਜੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ । ਰੂਸੀ ਫੌਜ ਮੁਤਾਬਕ ਸਾਰਿਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ ਸੀ । ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅੱਗ ਕਾਰਨ ਕਰੂਜ਼ ਨੂੰ ਕਾਫੀ ਨੁਕਸਾਨ ਹੋਇਆ ਹੈ।
ਯੂਕਰੇਨ ਦੇ ਰੱਖਿਆ ਮੰਤਰਾਲੇ ਦਾ ਦਾਅਵਾ ਹੈ ਕਿ ਉਸ ਦੇ ਫ਼ੌਜੀਆਂ ਨੇ 2 ਐਂਟੀ-ਸ਼ਿਪ ਮਿਜ਼ਾਈਲਾਂ ਨਾਲ ਹਮਲਾ ਕਰਕੇ ਇਸ ਕਰੂਜ਼ ਨੂੰ ਤਬਾਹ ਕਰ ਦਿੱਤਾ ਹੈ । ਮਿਜ਼ਾਈਲ ਹਮਲੇ ਤੋਂ ਬਾਅਦ ਹੀ ਕਰੂਜ਼ ਨੂੰ ਅੱਗ ਲੱਗ ਗਈ ਅਤੇ ਕਾਫੀ ਨੁਕਸਾਨ ਪਹੁੰਚਿਆ ਹੈ । ਹਾਲਾਂਕਿ ਇਸ ਸਬੰਧ ਵਿੱਚ ਹੁਣ ਤੱਕ ਉਨ੍ਹਾਂ ਵੱਲੋਂ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਯੂਕਰੇਨ ਦੇ ਦਾਅਵੇ ਤੋਂ ਬਾਅਦ ਰੂਸ ਦੇ ਰੱਖਿਆ ਮੰਤਰਾਲੇ ਵੱਲੋਂ ਵੀ ਇਸ ਬਾਰੇ ਕੁਝ ਜਾਣਕਾਰੀ ਦਿੱਤੀ ਗਈ । ਰੂਸੀ ਰੱਖਿਆ ਮੰਤਰਾਲੇ ਮੁਤਾਬਕ ਕਰੂਜ਼ ਵਿੱਚ ਬੰਬ ਅਤੇ ਹੋਰ ਗੋਲਾ-ਬਾਰੂਦ ਰੱਖੇ ਗਏ ਸੀ। ਜਿਸ ਵਿੱਚ ਧਮਾਕੇ ਮਗਰੋਂ ਅੱਗ ਲੱਗ ਗਈ । ਹਾਲਾਂਕਿ ਧਮਾਕਾ ਕਿਵੇਂ ਹੋਇਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਰੂਸ ਯੂਕਰੇਨ ਦੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਰਿਹਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”