ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਵੀਰਵਾਰ ਨੂੰ ਜਲੰਧਰ ਪਹੁੰਚੇ। ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ ਵਿੱਚ CM ਮਾਨ ਨੇ ਜਨਤਾ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਕਿਹਾ। ਇਸ ਮੌਕੇ CM ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ। CM ਮਾਨ ਨੇ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ ਜਲੰਧਰ ਵਿੱਚ ਬਾਬਾ ਸਾਹਿਬ ਦੇ ਨਾਮ ‘ਤੇ ਬਹੁਤ ਵੱਡੀ ਯੂਨੀਵਰਸਿਟੀ ਦਾ ਨਿਰਮਾਣ ਕਰਵਾਇਆ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਵੀ ਐਲਾਨ ਕੀਤਾ।
ਇਸ ਮੌਕੇ CM ਮਾਨ ਨੇ ਕਿਹਾ ਕਿ ਮੈਂ ਜਲੰਧਰ ਨੂੰ ਬਹੁਤ ਪਿਆਰ ਕਰਦਾ ਹਾਂ, ਕਿਉਂਕਿ ਮੈਂ ਆਪਣੇ ਪ੍ਰੋਫੈਸ਼ਨਲ ਕਰੀਅਰ ਦੀ ਸ਼ੁਰੂਆਤ ਜਲੰਧਰ ਵਿੱਚ ਦੂਰਦਰਸ਼ਨ ‘ਤੇ ਆਉਣ ਤੋਂ ਬਾਅਦ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰੀ ਸ਼ੁਰੂ ਕਰਨ ਦੇ ਬਾਅਦ ਵੀ ਮੇਰਾ ਜਲੰਧਰ ਨਾਲ ਲਗਾਵ ਹਮੇਸ਼ਾ ਬਣਿਆ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਮੈਂ ਪਹਿਲੀ ਵਾਰ ਜਲੰਧਰ ਆਇਆ ਸੀ ਤਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਗੁਰਦੁਆਰਾ ਸਾਹਿਬ ਵਿੱਚ ਰੁਕਿਆ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਬਾਬਾ ਸਾਹਿਬ ਜੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਕੋਲ ਪੈਸੇ ਖ਼ਤਮ ਹੋ ਗਏ ਸਨ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਵਿਦੇਸ਼ ਵਿੱਚ ਛੱਡਣੀ ਪਈ ਸੀ। ਫਿਰ ਬਾਅਦ ਵਿੱਚ ਉਨ੍ਹਾਂ ਨੇ ਵਾਪਸ ਆ ਕੇ ਪੈਸੇ ਕਮਾਉਣ ਤੋਂ ਬਾਅਦ ਫਿਰ ਵਿਦੇਸ਼ ਜਾ ਕੇ ਪੜ੍ਹਾਈ ਕੀਤੀ । ਬਾਬਾ ਸਾਹਿਬ ਕੋਲ 6 ਡਾਕਟਰ ਦੀਆਂ ਡਿਗਰੀਆਂ ਸਨ। ਬਾਬਾ ਸਾਹਿਬ ਪਿਛੜੇ ਹੋਏ ਲੋਕਾਂ ਅਤੇ ਗਰੀਬਾਂ ਦੇ ਮਸੀਹੇ ਸਨ । ਉਨ੍ਹਾਂ ਕਿਹਾ ਕਿ ਇਸ ਸਮੇਂ ਸੰਵਿਧਾਨ ਨਾਲ ਛੇੜਛਾੜ ਹੋ ਰਹੀ ਹੈ, ਜਿਸ ਨੂੰ ਬਚਾਉਣ ਦੀ ਲੋੜ ਹੈ। ਸਾਡੇ ਸੰਵਿਧਾਨ ਨੂੰ ਸਾਡਿਆਂ ਤੋਂ ਹੀ ਖ਼ਤਰਾ ਹੈ, ਜਿਸ ਨੂੰ ਬਚਾਉਣਾ ਹੈ। ਸੰਵਿਧਾਨ ਬਚੇਗਾ ਤਾਂ ਦੇਸ਼ ਬਚੇਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”