ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਦੋ ਗੈਂਗਸਟਰਾਂ ਨੂੰ ਪੁਲਿਸ ਵੱਲੋਂ ਉਤਰਾਖੰਡ ਵਿਚ ਕਾਬੂ ਕੀਤਾ ਗਿਆ ਹੈ। ਇਹ ਗੈਂਗਸਟਰ ਪਟਿਆਲਾ ਤੇ ਮੋਗੇ ਵਿਚ ਹੋਏ ਨਾਲ ਕਤਲ ਨਾਲ ਸਬੰਧਤ ਦੱਸੇ ਜਾ ਹਹੇ ਹਨ। ਸੂਤਰਾਂ ਤੇ ਹਵਾਲੇ ਤੋਂ ਇਹ ਵੀ ਖਬਰ ਹੈ ਕਿ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਕਈ ਗੈਂਗਸਟਰ ਜ਼ਖਮੀ ਵੀ ਹੋਏ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉੱਤਰਾਖੰਡ ਵਿੱਚ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ ਜਿਸ ਕਾਰਨ ਇਹ ਗ੍ਰਿਫਤਾਰੀਆਂ ਹੋਈਆਂ ਸਨ। ‘ਆਪ’ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੀਂ ਬਣਾਈ ਗਈ ਏਜੀਟੀਐਫ ਵੱਲੋਂ ਕੀਤੀ ਗਈ ਇਹ ਪਹਿਲੀ ਵੱਡੀ ਕਾਰਵਾਈ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧਤ ਦੱਸ ਜਾ ਰਹੇ ਹਨ ਜਿਨ੍ਹਾਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜਲਦ ਹੀ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਰਾਜਾ ਵੜਿੰਗ ਪੁੱਜੇ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਨਾ ਮੰਦਰ ਹੋਏ ਨਤਮਸਤਕ
ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਗੈਂਗਸਟਰਵਾਦ ਦੇ ਖਾਤਮੇ ਲਈ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਗਠਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਟੀਮ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰੇ ਜਾਂਦੇ ਹਨ ਤੇ ਗੈਂਗਸਟਰਾਂ ਨੂੰ ਕਾਬੂ ਕੀਤਾ ਜਾਂਦਾ ਹੈ। ਆਈ.ਪੀ.ਐੱਸ. ਅਧਿਕਾਰੀ ਪ੍ਰਮੋਦ ਬਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਵਜੋਂ ਨਿਯੁਕਤ ਕੀਤੇ ਗਏ ਹਨ। ਲੁਧਿਆਣਾ ਦੇ ਮੌਜੂਦਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ AGTF ਦੇ ਡੀ.ਆਈ.ਜੀ. ਤੇ ਓਕੂ ਦੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਨੂੰ AGTF ਦਾ ਆਈ.ਜੀ. ਨਿਯੁਕਤ ਕੀਤਾ ਗਿਆ ਹੈ।