ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਪਾਰਟੀ ਦੇ ਸਾਬਕਾ ਵਿਧਾਇਕਾਂ ਤੇ ਕੌਂਸਲਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਰਕਿੰਗ ਪ੍ਰੈਜ਼ੀਡੈਂਟ ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਸਿੰਘ ਬਾਜਵਾ ਤੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ ਪਰ ਬੈਠਕ ਵਿਚ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਾਜ਼ਰ ਨਹੀਂ ਹੋਏ।
ਅੰਮ੍ਰਿਤਸਰ ਪੁੱਜੇ ਰਾਜਾ ਵੜਿੰਗ ਨੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ ਮੱਥਾ ਟੇਕਿਆ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਮਾਝੇ ਦੇ ਸਾਬਕਾ ਵਿਧਾਇਕਾਂ ਤੇ ਕੌਂਸਲਰਾਂ ਨੂੰ ਵੀ ਮਿਲੇ। ਬੈਠਕ ਵਿਚ ਉਨ੍ਹਾਂ ਨੇ ਕਾਂਗਰਸ ਨੂੰ ਸੰਗਠਿਤ ਕਰਨ ਦੀ ਗੱਲ ਕਹੀ। ਸਿੱਧੂ ਦੇ ਨਾ ਪਹੁੰਚਣ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਉਹ ਸ਼ਹਿਰ ਵਿਚ ਨਹੀਂ ਸਨ, ਜਿਸ ਕਾਰਨ ਉਹ ਮੀਟਿੰਗ ਅਟੈਂਡ ਨਹੀਂ ਕਰ ਸਕੇ।
ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਵੜਿੰਗ ਨੇ ਕਿਹਾ ਕਿ ਗੁੱਟਬਾਜ਼ੀ ਕਾਰਨ ਪਾਰਟੀ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਤੇ ਸਰਕਾਰ ਨੂੰ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਤਭੇਦ ਹਨ ਤਾਂ ਉਸ ਨੂੰ ਪਰਿਵਾਰ ਦੇ ਅੰਦਰ ਹੀ ਰੱਖਣਾ ਚਾਹੀਦਾ ਹੈ, ਉਸ ਦਾ ਪ੍ਰਚਾਰ ਨਹੀਂ ਕਰਨਾ ਚਾਹੀਦਾ। ਇਨ੍ਹਾਂ ਚੀਜ਼ਾਂ ਨੂੰ ਠੀਕ ਕਰਕੇ ਅਸੀਂ ਸੱਤਾ ਵਿਚ ਦੁਬਾਰਾ ਪਰਤ ਸਕਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਸ ਦੌਰਾਨ ਉਨ੍ਹਾਂ ਨੇ CM ਮਾਨ ‘ਤੇ ਵੀ ਸ਼ਿਕੰਜਾ ਕੱਸਿਆ। ਬੀਤੇ ਦਿਨੀਂ ਗਵਰਨਰ ਵੱਲੋਂ ਬਾਰਡਰ ਏਰੀਆ ਦਾ ਦੌਰਾ ਕਰਦੇ ਹੋਏ ਸੁਰੱਖਿਆ ਏਜੰਸੀਆਂ ਨਾਲ ਗੱਲਬਾਤ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਧਿਕਾਰੀਆਂ ਨਾਲ ਬੈਠਕ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ CM ਮਾਨ ਦੀ ਸਰਕਾਰ ਸਿਰਫ ਮੂਕ ਦਰਸ਼ਕ ਬਣੀ ਹੋਈ ਹੈ।