ਅਮਰੀਕਾ ਦੀ ਧਰਤੀ ਤੋਂ ਚੀਨ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਦੀ ਸੰਪ੍ਰਭੁਤਾ ਨੂੰ ਕਿਸੇ ਨੇ ਨੁਕਸਾਨ ਪਹੁੰਚਾਇਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਇੱਕ ਸ਼ਕਤੀਸ਼ਾਲੀ ਦੇਸ਼ ਦੇ ਤੌਰ ‘ਤੇ ਉਭਰਿਆ ਹੈ ਅਤੇ ਅੱਗੇ ਵੱਧ ਰਿਹਾ ਹੈ। ਭਾਰਤ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ਵਿੱਚ ਸ਼ਾਮਿਲ ਹੋਣ ਵੱਲ ਵੱਧ ਰਿਹਾ ਹੈ।
ਸੈਨ ਫ੍ਰਾਂਸਿਸਕੋ ਵਿੱਚ ਭਾਰਤੀ-ਅਮਰੀਕੀ ਕਮਿਊਨਿਟੀ ਨੂੰ ਸੰਬੋਧਿਤ ਕਰਦੇ ਹੋਏ ਰੱਖਿਆ ਮੰਤਰੀ ਨੇ ਚੀਨ ਨਾਲ ਸਰਹੱਦ ‘ਤੇ ਭਾਰਤੀ ਫੌਜ ਵੱਲੋਂ ਦਿਖਾਈ ਗਈ ਬਹਾਦਰੀ ਬਾਰੇ ਦੱਸਿਆ। ਉਨ੍ਹਾਂ ਨੇ ਅਮਰੀਕਾ ਨੂੰ ਵੀ ਸੰਦੇਸ਼ ਦਿੱਤਾ ਕਿ ਭਾਰਤ ਜ਼ੀਰੋ-ਸਮ ਗੇਮ ਦੀ ਕੂਟਨੀਤੀ ਵਿੱਚ ਵਿਸ਼ਵਾਸ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਨਾਲ ਸਾਡੇ ਸਬੰਧ ਦੂਜੇ ਦੇਸ਼ ਦੀ ਹਾਨੀ ਦੀ ਕੀਮਤ ‘ਤੇ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਜੇ ਭਾਰਤ ਦੇ ਇੱਕ ਦੇਸ਼ ਦੇ ਨਾਲ ਚੰਗੇ ਸਬੰਧ ਹਨ ਤਾਂ ਇਸਦਾ ਮਤਲਬ ਇਹ ਨਹੀਂ ਹੈ ਕਿ ਕਿਸੇ ਹੋਰ ਦੇਸ਼ ਦੇ ਨਾਲ ਉਸਦੇ ਸਬੰਧ ਖਰਾਬ ਹੋ ਜਾਣਗੇ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ ਅੱਜ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ
ਇਸ ਤੋਂ ਇਲਾਵਾ ਯੂਕਰੇਨ ਸੰਕਟ ‘ਤੇ ਭਾਰਤ ਦੀ ਸਥਿਤੀ ਤੇ ਰਿਆਇਤੀ ਰੂਸੀ ਤੇਲ ਦੀ ਖਰੀਦ ਦੇ ਆਪਣੇ ਫ਼ੈਸਲੇ ‘ਤੇ ਵਾਸ਼ਿੰਗਟਨ ਵਿੱਚ ਕੁਝ ਬੇਚੈਨੀ ਵਿਚਾਲੇ ਉਨ੍ਹਾਂ ਦੀ ਟਿੱਪਣੀ ਆਈ ਹੈ। ਸਿੰਘ ਨੇ ਕਿਹਾ ਕਿ ਭਾਰਤ ਦੀ ਛਵੀ ਬਦਲ ਗਈ ਹੈ। ਭਾਰਤ ਦਾ ਮਾਣ ਵਧਿਆ ਹੈ। ਅਗਲੇ ਕੁਝ ਸਾਲਾਂ ਵਿੱਚ ਦੁਨੀਆ ਦੀ ਕੋਈ ਤਾਕਤ ਭਾਰਤ ਨੂੰ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾ ਬਣਨ ਤੋਂ ਰੋਕ ਸਕਦੀ ਹੈ।
ਦੱਸ ਦੇਈਏ ਕਿ ਇਸ ਮੌਕੇ ਰਾਜਨਾਥ ਨੇ ਭਾਰਤੀ-ਅਮਰੀਕੀ ਲੋਕਾਂ ਨੂੰ ਕਿਹਾ ਕਿ ਮੈਂ ਤੁਹਾਨੂੰ ਭਾਰਤੀ ਪਹਿਚਾਣ ਨੂੰ ਬਣਾਏ ਰੱਖਣ ਲਈ ਵਧਾਈ ਦਿੰਦਾ ਹਾਂ। ਭਾਰਤ ਤੋਂ ਬਾਹਰ ਰਹਿਣ ਵਾਲੇ ਭਾਰਤੀ ਹਮੇਸ਼ਾਂ ਖੁਦ ਨੂੰ ਭਾਰਤੀ ਕਹਿਣ ਵਿੱਚ ਮਾਣ ਮਹਿਸੂਸ ਕਰਦੇ ਹਨ। ਰਾਜਨਾਥ ਨੇ ਜ਼ੋਰ ਦਿੰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੇ ਸਬੰਧਾਂ ਵਿੱਚ ਸਥਿਰਤਾ ਤੇ ਨਿਰੰਤਰਤਾ ਹੈ। ਇਸ ਨੂੰ ਬਣਾਈ ਰੱਖਣ ਲਈ ਦੋਹਾਂ ਦੇਸ਼ਾਂ ਦੀ ਅਹਿਮ ਭੂਮਿਕਾ ਰਹੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”