ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਇੱਕ ਸਰਪੰਚ ਮੰਜੂਰ ਅਹਿਮਦ ਬਾਂਗਰੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਨੂੰ ਲੈ ਕੇ ਜੰਮ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕੇਂਦਰ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਟਵੀਟ ਕੀਤਾ ਕਿ ਟਾਰਗੈੱਟ ਕਿਲਿੰਗ ਨੂੰ ਲੈ ਕੇ ਬੇਹੱਦ ਦੁਖੀ ਹਾਂ। ਕਸ਼ਮੀਰ ਵਿਚ ਖੂਨ ਖਰਾਬੇ ਦਾ ਅੰਤ ਹੁੰਦਾ ਨਹੀਂ ਦਿਖ ਰਿਹਾ ਹੈ। ਫਿਰ ਵੀ ਭਾਰਤ ਸਰਕਾਰ ਜੰਮੂ-ਕਸ਼ਮੀਰ ਪ੍ਰਤੀ ਆਪਣਾ ਨਜ਼ਰੀਆ ਬਦਲਣ ਨੂੰ ਤਿਆਰ ਨਹੀਂ ਹੈ।
ਦੱਸ ਦੇਈਏ ਕਿ ਤਿੰਨ ਦਿਨਾਂ ਵਿਚ ਬਾਂਗਰੂ ਦੂਜੇ ਨਾਗਰਿਕ ਹਨ ਜਿਨ੍ਹਾਂ ਦੀ ਅੱਤਵਾਦੀਆਂ ਨੇ ਹੱਤਿਆ ਕੀਤੀ ਹੈ। ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਬੁੱਧਵਾਰ ਨੂੰ ਕੁਲਗਾਮ ਜ਼ਿਲ੍ਹੇ ਵਿਚ ਸਥਾਨਕ ਸਤੀਸ਼ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਆਮ ਨਾਗਰਿਕਾਂ ‘ਤੇ ਹਮਲੇ ਪਿਛਲੇ ਦੋ ਹਫਤਿਆਂ ਤੋਂ ਵਧੇ ਹਨ। ਸਰਪੰਚ ਦੀ ਹੱਤਿਆਦੇ ਮਾਮਲੇ ਵਿਚ ਕਾਨੂੰਨ ਦੀ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦਰਮਿਆਨ ਉਪ ਰਾਜਪਾਲ ਮਨੋਜ ਸਿਨ੍ਹਾ ਤੇ ਰਾਜਨੀਤਕ ਪਾਰਟੀਆਂ ਨੇ ਵੀ ਇਸ ਹੱਤਿਆ ਦੀ ਨਿੰਦਾ ਕੀਤੀ ਹੈ। ਸਿਨ੍ਹਾ ਨੇ ਕਿਹਾ ਕਿ ਮੈਂ ਸਰਪੰਚ ਮੰਜੂਰ ਅਹਿਮਦ ਬਾਂਗਰੂ ‘ਤੇ ਹੋਏ ਹਮਲੇ ਦੀ ਸਖਤ ਨਿੰਦਾ ਕਰਦਾ ਹਾਂ। ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ ਤੇ ਪੀੜਤ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਰੋਪੜ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਹੋਈ ਵੱਡੀ ਕਾਰਵਾਈ, ਠੇਕੇਦਾਰ ਨੂੰ ਕੀਤਾ ਗਿਆ ਸਸਪੈਂਡ
ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਵੀ ਟਵੀਟ ਕੀਤਾ, ਇੱਕ ਹੋਰ ਟਾਰਗੈੱਡ ਕਿਲਿੰਗ, ਇੱਕ ਹੋਰ ਪਰਿਵਾਰ ਸੋਗ ਮਨਾ ਰਿਹਾ ਹੈ। ਇਹ ਖਤਮ ਨਾ ਹੋਣ ਵਾਲਾ ਹਿੰਸਾ ਦਾ ਚੱਕਰ ਦਿਲ ਨੂੰ ਤੋੜਨ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਮੰਜੂਰ ਬਾਗਲੂ ਦੇ ਪਰਿਵਾਰ ਨਾਲ ਹਨ। ਉਨ੍ਹਾਂ ਨੂੰ ਜ਼ੰਨਤ ਨਸੀਬ ਹੋਵੇ।