ਮੁੱਖ ਮੰਤਰੀ ਮਾਨ ਦੇ ਮੁਫਤ ਬਿਜਲੀ ਦੇ ਫੈਸਲੇ ‘ਤੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਫੈਸਲੇ ਲਈ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਅਸੀਂ ਆਪਣਾ ਪਹਿਲਾ ਵਾਅਦਾ ਪੂਰਾ ਕੀਤਾ। ਅਸੀਂ ਜੋ ਕਰਦੇ ਹਾਂ ਕਰਦੇ ਹਾਂ। ਦੂਜੀਆਂ ਪਾਰਟੀ ਦੀ ਤਰ੍ਹਾਂ ਵਾਅਦੇ ਨਹੀਂ ਕਰਦੇ। ਹੁਣ ਸਾਫ ਨੀਅਤ ਵਾਲੀ ਈਮਾਨਦਾਰ, ਦੇਸ਼ਭਗਤ ਸਰਕਾਰ ਆ ਗਈ ਹੈ। ਭ੍ਰਿਸ਼ਟਾਚਾਰ ਖਤਮ ਕਰਕੇ ਪੈਸੇ ਬਚਾਵਾਂਗੇ। ਪੰਜਾਬ ਦੀ ਤਰੱਕੀ ਵਿਚ ਪੈਸੇ ਦੀ ਕਮੀ ਨਹੀਂ ਆਉਣ ਦੇਵਾਂਗੇ।’
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਰੇ ਪੰਜਾਬੀਆਂ ਨੂੰ 300 ਯੂਨਿਟ ਫ੍ਰੀ ਬਿਜਲੀ ਲਈ ਵਧਾਈ ਦਿੱਤੀ ਤੇ ਕਿਹਾ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਅਸੀਂ ਆਪਣੀ ਦਿੱਤੀ ਹੋਈ ਹਰ ਗਾਰੰਟੀ ਪੂਰੀ ਕਰਦੇ ਹਾਂ। ਪੰਜਾਬ ਦੀ ਜਨਤਾ ਨੂੰ ਦਿੱਤੀਆਂ ਗਾਰੰਟੀਆਂ ਵੀ ਅਸੀਂ ਇੱਕ-ਇੱਕ ਕਰਕੇ ਪੂਰੀਆਂ ਕਰਾਂਗੇ। ਹੁਣ ਜਨਤਾ ਦਾ ਪੈਸਾ ਜਨਤਾ ਦੀ ਸਹੂਲਤ ‘ਤੇ ਖਰਚ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਗੌਰਤਲਬ ਹੈ ਕਿ CM ਮਾਨ ਵੱਲੋਂ ਕੀਤੇ ਗਏ ਮੁਫਤ ਬਿਜਲੀ ਦੇ ਐਲਾਨ ‘ਤੇ ਕਾਂਗਰਸੀ ਆਗੂਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਨੇ ਇਸ ਮੁੱਦੇ ‘ਤੇ ‘ਆਪ’ ਨੂੰ ਘੇਰਿਆ ਹੈ। ਵੜਿੰਗ ਦਾ ਕਹਿਣਾ ਹੈ ਕਿ 300 ਯੂਨਿਟ ਮੁਫਤ ਬਿਜਲੀ ਦੀ ਸੱਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ ‘ਤੇ ਪਰਖੀ ਜਾਵੇਗੀ। PSPCL ਨੂੰ ਸ਼ੁਭਕਾਮਨਾਵਾਂ ਜਿਸ ਨੇ ਕਿਸੇ ਤਰ੍ਹਾਂ ਬਚਣਾ ਹੈ।
ਇਹ ਵੀ ਪੜ੍ਹੋ : ਚੜੂਨੀ ਦੀ ਕੇਂਦਰ ਨੂੰ ਚੇਤਾਵਨੀ-‘ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਲਓ ਵਾਪਸ ਨਹੀਂ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ’
ਦੂਜੇ ਪਾਸੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਕੁਝ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਭਗਵੰਤ ਮਾਨ ਦਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਵਿੱਤੀ ਪ੍ਰਬੰਧਨ ਵਿੱਚ ਕੋਈ ਸਮੱਸਿਆ ਹੈ?