ਨੋਇਡਾ ਤੋਂ ਅਲੀਗੜ੍ਹ ਜਾ ਰਹੀ 30 ਸਾਲਾ ਵਿਆਹੁਤਾ ਔਰਤ ਨਾਲ ਕਥਿਤ ਤੌਰ ‘ਤੇ ਸਮੂਹਿਕ ਜਬਰਜਨਾਹ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਘਟਨਾ ਅਕਰਾਬਾਦ ਥਾਣਾ ਖੇਤਰ ‘ਚ ਉਸ ਸਮੇਂ ਵਾਪਰੀ ਜਦੋਂ ਵੀਰਵਾਰ ਦੇਰ ਸ਼ਾਮ ਔਰਤ ਉੱਤਰ ਪ੍ਰਦੇਸ਼ ਰੋਡਵੇਜ਼ ਬੱਸ ਸਟੈਂਡ ਤੋਂ ਕਰੀਬ 15 ਕਿਲੋਮੀਟਰ ਦੂਰ ਆਪਣੇ ਜੱਦੀ ਪਿੰਡ ਜਾ ਰਹੀ ਸੀ।
ਪੀੜਤ ਔਰਤ ਦੀ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਅਲੀਗੜ੍ਹ ਬੱਸ ਸਟੈਂਡ ‘ਤੇ ਪਹੁੰਚ ਕੇ ਔਰਤ ਨੇ ਆਪਣੇ ਪਿੰਡ ਜਾਣ ਲਈ ਇਕ ਆਟੋ ਰਿਕਸ਼ਾ ਕਿਰਾਏ ‘ਤੇ ਲਿਆ ਜਿਸ ਦੇ ਡਰਾਈਵਰ ਨੇ ਉਸੇ ਪਾਸੇ ਜਾਣ ਵਾਲੇ ਇਕ ਹੋਰ ਯਾਤਰੀ ਨੂੰ ਬਿਠਾ ਦਿੱਤਾ।
ਸ਼ਿਕਾਇਤਕਰਤਾ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਆਟੋ ਸ਼ਹਿਰ ਦੇ ਬਾਹਰਵਾਰ ਲੰਘਣ ਤੋਂ ਬਾਅਦ ਡਰਾਈਵਰ ਉਸਦੇ ਸਾਥੀ ਅਤੇ ਹੋਰ ਸਵਾਰੀਆਂ ਨੇ ਔਰਤ ਨੂੰ ਲੁੱਟਿਆ ਅਤੇ ਉਸ ਨਾਲ ਸਮੂਹਿਕ ਜਬਰਜਨਾਹ ਕੀਤਾ। ਇਸ ਤੋਂ ਬਾਅਦ ਔਰਤ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਗਿਆ। ਪੀੜਤਾ ਸ਼ੁੱਕਰਵਾਰ ਸਵੇਰੇ ਕੁਝ ਲੋਕਾਂ ਦੀ ਮਦਦ ਨਾਲ ਥਾਣੇ ਪਹੁੰਚੀ। ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਸੀਨੀਅਰ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”