Mulberry health benefits: ਅੱਜ ਦੇ ਸਮੇਂ ‘ਚ ਸ਼ੂਗਰ ਦੀ ਸਮੱਸਿਆ ਆਮ ਹੋ ਗਈ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਗਲਤ ਲਾਈਫਸਟਾਈਲ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਲੋਕਾਂ ‘ਚ ਇਹ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜੇਕਰ ਤੁਸੀਂ ਇੱਕ ਵਾਰ ਸ਼ੂਗਰ ਦਾ ਸ਼ਿਕਾਰ ਹੋ ਜਾਂਦੇ ਹੋ ਤਾਂ ਇਹ ਬਿਮਾਰੀ ਤੁਹਾਡਾ ਜਲਦੀ ਪਿੱਛਾ ਨਹੀਂ ਛੱਡਦੀ ਅਤੇ ਤੁਹਾਨੂੰ ਸਾਰੀ ਉਮਰ ਦਵਾਈਆਂ ਦੇ ਸਹਾਰੇ ਗੁਜ਼ਾਰਨੀ ਪੈਂਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਘਰੇਲੂ ਨੁਸਖਿਆਂ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਜੀ ਹਾਂ ਉਨ੍ਹਾਂ ‘ਚੋਂ ਇੱਕ ਹੈ ਸ਼ਹਿਤੂਤ ਦੇ ਪੱਤੇ। ਇਸ ਦੇ ਸੇਵਨ ਨਾਲ ਡਾਇਬਟੀਜ਼ ਤੋਂ ਲੈ ਕੇ ਮੋਟਾਪੇ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ, ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…
ਬਲੱਡ ਸ਼ੂਗਰ ਕਰੇ ਕੰਟਰੋਲ: ਸ਼ਹਿਤੂਤ ਦੇ ਪੱਤਿਆਂ ‘ਚ ਡੀਐਨਜੇ ਨਾਮਕ ਤੱਤ ਪਾਇਆ ਜਾਂਦਾ ਹੈ ਜੋ ਅੰਤੜੀਆਂ ‘ਚ ਅਲਫ਼ਾ ਗਲੂਕੋਸੀਡੇਜ਼ ਐਂਜ਼ਾਈਮ ਨਾਲ ਇੱਕ ਬੌਂਡ ਬਣਾਉਂਦਾ ਹੈ। ਇਹ ਬੌਂਡ ਖੂਨ ‘ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ। ਇਸ ਤੋਂ ਇਲਾਵਾ ਇਹ ਪੌਸ਼ਟਿਕ ਤੱਤ DNJ ਲੀਵਰ ‘ਚ ਬਣਨ ਵਾਲੇ ਵਾਧੂ ਗਲੂਕੋਜ਼ ਨੂੰ ਵੀ ਕੰਟਰੋਲ ਕਰਦਾ ਹੈ। ਸ਼ਹਿਤੂਤ ਦੇ ਪੱਤਿਆਂ ‘ਚ ਐਕਾਰਬੋਜ਼ ਨਾਂ ਦਾ ਇੱਕ ਤੱਤ ਪਾਇਆ ਜਾਂਦਾ ਹੈ ਜੋ ਭੋਜਨ ਤੋਂ ਬਾਅਦ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ।
ਦਿਲ ਨੂੰ ਰੱਖੇ ਸਿਹਤਮੰਦ: ਸ਼ਹਿਤੂਤ ਦੇ ਪੱਤਿਆਂ ‘ਚ ਫਿਨੋਲਿਕਸ ਅਤੇ ਫਲੇਵੋਨੋਇਡ ਨਾਮ ਦੇ ਤੱਤ ਪਾਏ ਜਾਂਦੇ ਹਨ ਜੋ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ‘ਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
ਖੂਨ ਸਾਫ਼ ਕਰਨ ‘ਚ ਮਦਦਗਾਰ: ਸ਼ਹਿਤੂਤ ਦੇ ਪੱਤਿਆਂ ‘ਚ ਐਂਟੀ-ਐਲਰਜੀ ਗੁਣ ਹੁੰਦੇ ਹਨ ਜੋ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦੇ ਹਨ। ਇਸ ਦੇ ਪੱਤਿਆਂ ਤੋਂ ਬਣੀ ਚਾਹ ਪੀਣ ਨਾਲ ਖੂਨ ਸਾਫ਼ ਹੁੰਦਾ ਹੈ। ਇਸ ਦਾ ਸੇਵਨ ਖੂਨ ‘ਚ ਮੌਜੂਦ ਅਸ਼ੁੱਧੀਆਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
ਪਾਚਨ ਨੂੰ ਰੱਖੇ ਤੰਦਰੁਸਤ: ਇਸ ‘ਚ ਕਈ ਪੋਸ਼ਕ ਤੱਤ ਹੁੰਦੇ ਹਨ ਜੋ ਪਾਚਨ ਸ਼ਕਤੀ ਨੂੰ ਵਧੀਆ ਬਣਾਉਣ ‘ਚ ਮਦਦ ਕਰਦੇ ਹਨ। ਮਾਹਿਰਾਂ ਅਨੁਸਾਰ ਕੱਚੇ ਸ਼ਹਿਤੂਤ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਠੀਕ ਹੁੰਦਾ ਹੈ।
ਹੱਡੀਆਂ ਨੂੰ ਕਰੇ ਮਜ਼ਬੂਤ: ਸਫੇਦ ਸ਼ਹਿਤੂਤ ‘ਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦਾ ਹੈ। ਕੈਲਸ਼ੀਅਮ ਨਵੀਆਂ ਹੱਡੀਆਂ ਅਤੇ ਟਿਸ਼ੂਆਂ ਬਣਾਉਣ ‘ਚ ਮਦਦ ਕਰਦਾ ਹੈ। ਜੇਕਰ ਤੁਹਾਨੂੰ ਵੀ ਹੱਡੀਆਂ ਨਾਲ ਜੁੜੀ ਸਮੱਸਿਆ ਹੈ ਤਾਂ ਆਪਣੀ ਡਾਈਟ ‘ਚ ਸ਼ਹਿਤੂਤ ਨੂੰ ਜ਼ਰੂਰ ਸ਼ਾਮਲ ਕਰੋ।