ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਰੱਦ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਸਰਕਾਰੀ ਸਕੂਲ ਤੇ ਮੁਹੱਲਾ ਕਲੀਨਿਕ ਦਾ ਦੌਰਾ ਕਰਨਾ ਸੀ। CM ਮਾਨ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਵੀ ਜਾਣਾ ਸੀ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਵਰਲਡ ਕਲਾਸ ਸਕੂਲ ਬਣਾਉਣਗੇ। ਦਿੱਲੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਸਰਕਾਰੀ ਸਕੂਲ ਦੇਖਣ ਆਈ ਸੀ। ਇਸੇ ਤਰ੍ਹਾਂ ਪੰਜਾਬ ਵਿਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲ ਦੇਖਣ ਆਉਣਗੇ। ਇਸ ਲਈ ਆਪ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹੀ ਮਿਸਾਲ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਫ੍ਰੀ ਬਿਜਲੀ ਦੇ ਮੁੱਦੇ ‘ਤੇ BJP ਨੇ ਘੇਰੀ ‘ਆਪ’, ਪੁੱਛਿਆ ‘ਕੀ ਜਾਤੀ ਦੇ ਆਧਾਰ ‘ਤੇ ਇਸ ਯੋਜਨਾ ਦਾ ਦਿਓਗੇ ਲਾਭ’?
ਕੇਜਰੀਵਾਲ ਨੇ ਚੋਣਾਂ ਸਮੇਂ ਕਿਹਾ ਸੀ ਕਿ ਪੰਜਾਬ ਵਿਚ 16,000 ਪਿੰਡ ਤੇ ਵਾਰਡ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਨੂੰ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ ‘ਤੇ ਬਣਾਇਆ ਜਾਵੇਗਾ। ਸਿਹਤ ਨੂੰ ਲੈ ਕੇ ਆਪ ਨੇ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇ ਨਾਲ ਸਾਰੇ ਸਰਕਾਰੀ ਹਸਪਤਾਲਾਂ ਦੇ ਸਿਸਟਮ ਵਿਚ ਸੁਧਾਰ ਕਰਨ ਦਾ ਭਰੋਸਾ ਦਿੱਤਾ ਸੀ।