ਚੀਨ ਦੀ ਆਰਥਿਕ ਰਾਜਧਾਨੀ ਅਤੇ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਸ਼ੰਘਾਈ ਵਿੱਚ ਕੋਰੋਨਾ ਲਗਾਤਾਰ ਵੱਧ ਰਿਹਾ ਹੈ। ਦੇਸ਼ ਦੇ ਰਾਸ਼ਟਰੀ ਸਿਹਤ ਕਮਿਸ਼ਨ (NHC) ਨੇ ਸ਼ਨੀਵਾਰ ਨੂੰ ਕਿਹਾ ਕਿ ਚੀਨ ਦੇ ਕੁੱਲ 24,680 ਨਵੇਂ ਕੇਸਾਂ ਵਿੱਚੋਂ ਇਕੱਲੇ ਸ਼ੰਘਾਈ ਵਿੱਚ 23,500 ਤੋਂ ਵੱਧ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। 2.5 ਕਰੋੜ ਦੀ ਆਬਾਦੀ ਵਾਲੇ ਸ਼ਹਿਰ ਸ਼ੰਘਾਈ ਵਿੱਚ ਤਿੰਨ ਹਫ਼ਤਿਆਂ ਲਈ ਲਾਕਡਾਊਨ ਲਗਾਇਆ ਗਿਆ ਹੈ। ਉੱਤਰ-ਪੱਛਮੀ ਚੀਨ ਦੇ ਜਿਯਾਨ ਸ਼ਹਿਰ ਵਿੱਚ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਕੰਮ ਦੇ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਫਰਾਂਸ, ਇਟਲੀ ਅਤੇ ਜਰਮਨੀ ਵਿੱਚ ਰੋਜ਼ਾਨਾ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਯੂਰਪ ਅਤੇ ਅਮਰੀਕਾ ਵਿੱਚ ਓਮੀਕ੍ਰੋਨ ਵੇਰੀਐਂਟ ਕਾਰਨ ਜ਼ਿਆਦਾਤਰ ਰਾਜਾਂ ਵਿੱਚ ਕੋਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਦੱਖਣੀ ਕੋਰੀਆ ਵਿੱਚ ਕੋਰੋਨਾ ਦੇ ਲਗਾਤਾਰ ਘਟਦੇ ਮਾਮਲਿਆਂ ਦੇ ਵਿਚਕਾਰ ਅਗਲੇ ਹਫਤੇ ਤੋਂ ਮਾਸਕ ਨੂੰ ਛੱਡ ਕੇ ਸਾਰੀਆਂ ਕੋਰੋਨਾ ਵਾਇਰਸ ਪਾਬੰਦੀਆਂ ਨੂੰ ਖਤਮ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ‘ਆਪ’ ਦੇ 300 ਯੂਨਿਟ ਮੁਫਤ ਦੇਣ ਦੇ ਫੈਸਲੇ ਨਾਲ 80 ਫੀਸਦੀ ਪਰਿਵਾਰਾਂ ਨੂੰ ਹੋਵੇਗਾ ਫਾਇਦਾ’ : ਅਮਨ ਅਰੋੜਾ
ਮਾਹਿਰਾਂ ਦਾ ਕਹਿਣਾ ਹੈ ਕਿ ਚੀਨ ਦੀ ਜ਼ੀਰੋ-ਕੋਵਿਡ ਨੀਤੀ ਨਾਲ ਜੀਡੀਪੀ ਟੀਚੇ ਨੂੰ ਪੂਰਾ ਕਰਨਾ ਸੰਭਵ ਨਹੀਂ ਹੈ । ਕਿਉਂਕਿ ਪਾਬੰਦੀਆਂ ਦੇ ਕਾਰਨ ਸਪਲਾਈ ਚੇਨ ਵਿੱਚ ਗੜਬੜੀ, ਬੰਦਰਗਾਹਾਂ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੰਘਾਈ ਲਾਕਡਾਊਨ ਵਿੱਚ ਫਸਿਆ ਰਹਿੰਦਾ ਹੈ। ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਨੇ 2022 ਲਈ ਦਹਾਕਿਆਂ ਵਿੱਚ ਆਪਣਾ ਸਭ ਤੋਂ ਘੱਟ ਸਾਲਾਨਾ ਜੀਡੀਪੀ ਟੀਚਾ ਨਿਰਧਾਰਤ ਕੀਤਾ ਹੈ। ਮਾਹਿਰਾਂ ਨੇ ਕਿਹਾ ਕਿ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਉਤਪਾਦਨ ਪ੍ਰਭਾਵਿਤ ਹੋਣ ਨਾਲ 5.5 ਫੀਸਦੀ ਵਿਕਾਸ ਦਰ ਦਾ ਅੰਕੜਾ ਹਾਸਿਲ ਕਰਨਾ ਮੁਸ਼ਕਿਲ ਹੋਵੇਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”