ਅਮਰੀਕਾ ਦੇ ਦੱਖਣੀ ਕੈਰੋਲੀਨਾ ਦੀ ਰਾਜਧਾਨੀ ਕੋਲੰਬੀਆ ਵਿੱਚ ਇੱਕ ਸ਼ਾਪਿੰਗ ਮਾਲ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਵਿੱਚ 12 ਲੋਕ ਜ਼ਖਮੀ ਹੋ ਗਏ ਹਨ । ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਅਚਾਨਕ ਕੀਤਾ ਗਿਆ ਹਮਲਾ ਨਹੀਂ ਹੈ । ਕੋਲੰਬੀਆ ਦੇ ਪੁਲਿਸ ਮੁਖੀ ਡਬਲਯੂਐਚ ਸਕਿੱਪ ਹੋਲਬਰੂਕ ਨੇ ਕਿਹਾ ਕਿ ਸ਼ਨੀਵਾਰ ਦੁਪਹਿਰ ਨੂੰ ਕੋਲੰਬੀਆ ਸੈਂਟਰ ਵਿੱਚ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਹਥਿਆਰਾਂ ਸਮੇਤ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਕੋਲ ਹਥਿਆਰ ਸਨ । ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਘੱਟੋ-ਘੱਟ ਇੱਕ ਨੇ ਗੋਲੀ ਚਲਾਈ ਸੀ। ਹੋਲਬਰੂਕ ਮੁਤਾਬਕ ਸਾਨੂੰ ਨਹੀਂ ਲੱਗਦਾ ਕਿ ਇਹ ਅਚਾਨਕ ਕੀਤਾ ਗਿਆ ਹਮਲਾ ਸੀ । ਸਾਡਾ ਮੰਨਣਾ ਹੈ ਕਿ ਉਹ ਇੱਕ ਦੂਜੇ ਨੂੰ ਜਾਣਦੇ ਸਨ ਅਤੇ ਕਿਸੇ ਕਾਰਨ ਗੋਲੀਬਾਰੀ ਹੋਈ ਹੈ ।
ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਅੱਠ ਪੀੜਤ ਹਸਪਤਾਲ ਵਿੱਚ ਭਰਤੀ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਅੱਠ ਵਿਅਕਤੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ, ਜਦਕਿ ਛੇ ਦੀ ਹਾਲਤ ਸਥਿਰ ਹੈ। ਪੀੜਤਾਂ ਦੀ ਉਮਰ 15 ਤੋਂ 73 ਸਾਲ ਦਰਮਿਆਨ ਹੈ। ਗਵਾਹ ਡੇਨੀਅਲ ਜਾਨਸਨ ਨੇ ਕਿਹਾ ਕਿ ਉਹ ਅਤੇ ਉਸ ਦਾ ਪਰਿਵਾਰ ਅਲਬਾਮਾ ਤੋਂ ਆਇਆ ਸੀ ਅਤੇ ਫੂਡ ਕੋਰਟ ਵਿੱਚ ਖਾਣਾ ਖਾ ਰਿਹਾ ਸੀ ਜਦੋਂ ਉਨ੍ਹਾਂ ਨੇ ਗੋਲੀਆਂ ਦੀ ਆਵਾਜ਼ ਸੁਣੀ ਅਤੇ ਲੋਕਾਂ ਨੂੰ ਭੱਜਦੇ ਦੇਖਿਆ।
ਦੱਸ ਦੇਈਏ ਕਿ ਦੱਖਣੀ ਕੈਰੋਲੀਨਾ ਸ਼ਹਿਰ ਦੱਖਣ-ਪੂਰਬੀ ਅਮਰੀਕਾ ਦੇ ਕੋਲੰਬੀਆ ਰਾਜ ਵਿੱਚ ਸਥਿਤ ਹੈ। ਅਮਰੀਕਾ ‘ਚ ਜਨਤਕ ਥਾਵਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਮਰੀਕਾ ਵਿੱਚ ਅਸਲਾ ਲਾਇਸੈਂਸ ਲੈਣਾ ਬਹੁਤ ਆਸਾਨ ਹੈ, ਜਿਸ ਕਾਰਨ ਕੋਈ ਵੀ ਵਿਅਕਤੀ ਹਥਿਆਰ ਖ਼ਰੀਦ ਕੇ ਆਪਣੇ ਨਾਲ ਲੈ ਜਾ ਸਕਦਾ ਹੈ। ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਨਿਊਯਾਰਕ ਦੇ ਬਰੁਕਲਿਨ ਵਿੱਚ ਇੱਕ ਭੂਮੀਗਤ ਸਬਵੇਅ ਸਟੇਸ਼ਨ ‘ਤੇ ਗੋਲੀਬਾਰੀ ਵਿੱਚ ਘੱਟੋ-ਘੱਟ 16 ਲੋਕ ਜ਼ਖ਼ਮੀ ਹੋ ਗਏ ਸਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”