ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਪੰਜਾਬੀਆਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਮਾਨ ਸਰਕਾਰ ਦੇ ਇਸ ਫੈਸਲੇ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਤਿਹਾਸਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇੱਕ ਇਤਿਹਾਸਿਕ ਕਦਮ ਹੈ। ਸੰਧਵਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਜੋ ਗਾਰੰਟੀ ਦਿੱਤੀ ਗਈ ਸੀ ਉਸਨੂੰ ‘ਆਪ’ ਸਰਕਾਰ ਵੱਲੋਂ ਇੱਕ ਮਹੀਨੇ ਵਿੱਚ ਹੀ ਪੂਰਾ ਕਰ ਦਿੱਤਾ ਗਿਆ ਹੈ।
ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦਾ ਹਰ ਪਾਸੇ ਸਵਾਗਤ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ‘ਤੇ ਖਰਾ ਉਤਰੇਗੀ ਤੇ ਕੀਤੇ ਗਏ ਹਰ ਵਾਅਦੇ ਤੇ ਗਾਰੰਟੀ ਨੂੰ ਪੂਰਾ ਕਰੇਗੀ । ਇਸ ਸਬੰਧੀ ਕੁਲਤਾਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਵਾਇਤੀ ਪਾਰਟੀਆਂ ਤੋਂ ਉਲਟ ਮੁੱਢਲੇ ਪੜਾਅ ਵਿੱਚ ਹੀ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਇੱਕ ਸ਼ੁਭ ਸੰਕੇਤ ਹੈ।
ਉਨ੍ਹਾਂ ਅੱਗੇ ਕਿਹਾ ਕਿ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲਣ ਨਾਲ ਗਰੀਬ ਅਤੇ ਕਿਰਤੀ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ । ਨਾਲ ਹੀ, ਆਮ ਲੋਕਾਂ ਨੂੰ ਬਿਜਲੀ ਦੀ ਬਚਤ ਕਰਨ ਲਈ ਵੀ ਪ੍ਰੇਰਿਤ ਕਰੇਗੀ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਕਲਿਆਣਕਾਰੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ਅਤੇ ਸੂਬੇ ਨੂੰ ਹਰ ਤਰ੍ਹਾਂ ਨਾਲ ਬਿਹਤਰ ਬਣਾਇਆ ਜਾਵੇਗਾ ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”