ਪੰਜਾਬ ਦੇ ਰੋਪੜ ਸ਼ਹਿਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਪੜ ਦੇ ਰੂਪਨਗਰ ਵਿੱਚ ਅੱਜ ਯਾਨੀ ਸੋਮਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਘਨੌਲੀ ਨੇੜੇ ਅਹਿਮਦਪੁਰ ਪੁਲ ਤੋਂ ਇੱਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਓਵਰਟੇਕ ਕਰਦੇ ਸਮੇਂ ਕਾਰ ਨੂੰ ਨਿੱਜੀ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਗੱਡੀ ਭਾਖੜਾ ਨਹਿਰ ਵਿੱਚ ਜਾ ਡਿੱਗੀ।
ਬੱਸ ਨੇ ਕਾਰ ਨੂੰ ਇੰਨੀ ਤੇਜ਼ ਟੱਕਰ ਮਾਰੀ ਕਿ ਪੁਲ ਦੀ ਰੇਲਿੰਗ ਤੋੜ ਕੇ ਨਹਿਰ ਵਿੱਚ ਜਾ ਡਿੱਗੀ। ਕੁਝ ਦੇਰ ਬਾਅਦ ਇਕ ਔਰਤ ਕਾਰ ‘ਚੋਂ ਰੁੜ੍ਹ ਗਈ ਅਤੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਦਾ ਵਗਦਾ ਪਰਸ ਕਾਬੂ ਕਰ ਲਿਆ। ਬਾਅਦ ਵਿੱਚ ਰਾਜਸਥਾਨ ਨੰਬਰ ਦੀ ਕ੍ਰੇਟਾ ਕਾਰ ਨੂੰ ਹਾਈਡਰਾ ਮਸ਼ੀਨ ਨਾਲ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਕਾਰ ਅੰਦਰੋਂ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ ਕੁੱਲ ਪੰਜ ਲਾਸ਼ਾਂ ਕੱਢੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਡੁੱਬ ਗਈ ਹੈ। ਔਰਤ ਦੇ ਪਰਸ ‘ਚੋਂ ਉਸ ਦਾ ਪਛਾਣ ਪੱਤਰ ਮਿਲਿਆ ਹੈ। ਕਾਰ ‘ਚ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਪਿੰਡ ਬੋਰੀਆ ਦੀ ਸਰੀਤਾ ਪੂਨੀਆ ਪਤਨੀ ਸਤੀਸ਼ ਕੁਮਾਰ ਪੂਨੀਆ ਸਵਾਰ ਸੀ। ਪੁਲਿਸ ਵੱਲੋਂ ਇਸ ਘਟਨਾ ‘ਤੇ ਜਾਂਚ ਕੀਤੀ ਜਾ ਰਹੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”