ਕੁਰਾਨ ਨੂੰ ਸਾੜਨ ਨੂੰ ਲੈ ਕੇ ਸਵੀਡਨ ‘ਚ ਹੰਗਾਮਾ ਹੋਇਆ ਹੈ। ਲਗਾਤਾਰ ਚੌਥੇ ਦਿਨ ਵੀ ਕਈ ਸ਼ਹਿਰਾਂ ਤੋਂ ਹਿੰਸਕ ਝੜਪਾਂ ਦੀਆਂ ਖਬਰਾਂ ਆਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸਵੀਡਨ ਦੇ ਸ਼ਹਿਰ ਰੇਬਰੋ ਵਿੱਚ ਇੱਕ ਦੱਖਣਪੰਥੀ ਅਤੇ ਪ੍ਰਵਾਸੀ ਵਿਰੋਧੀ ਸਮੂਹ ਨੇ ਕਥਿਤ ਤੌਰ ‘ਤੇ ਕੁਰਾਨ ਨੂੰ ਅੱਗ ਲਗਾ ਦਿੱਤੀ ਸੀ। ਉਦੋਂ ਤੋਂ ਇੱਥੇ ਹਿੰਸਾ ਭੜਕ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਪੁਲਿਸ ਨੇ ਐਤਵਾਰ ਨੂੰ ਪੂਰਬੀ ਸ਼ਹਿਰ ਨੋਰਕੋਪਿੰਗ ਵਿੱਚ ਸਥਿਤੀ ਨੂੰ ਕਾਬੂ ਕਰਨ ਲਈ ਗੋਲੀਬਾਰੀ ਕੀਤੀ ਜਿਸ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਜਦਕਿ ਪੁਲਿਸ ਹੁਣ ਤੱਕ 17 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ, ਦੰਗਾਕਾਰੀਆਂ ਨੇ ਦੱਖਣੀ ਸਵੀਡਿਸ਼ ਸ਼ਹਿਰ ਮਾਲਮੋ ਵਿੱਚ ਇੱਕ ਬੱਸ ਸਮੇਤ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ।
ਇਸ ਦੇ ਨਾਲ ਹੀ ਈਰਾਨ ਅਤੇ ਇਰਾਕ ਨੇ ਕੁਰਾਨ ਨੂੰ ਸਾੜਨ ਦੀ ਘਟਨਾ ਦਾ ਵਿਰੋਧ ਕੀਤਾ ਹੈ। ਦੋਵਾਂ ਦੇਸ਼ਾਂ ਨੇ ਹਾਲ ਹੀ ਵਿੱਚ ਸਵੀਡਨ ਦੇ ਰਾਜਦੂਤਾਂ ਨੂੰ ਵੀ ਤਲਬ ਕੀਤਾ ਸੀ। ਇਸ ਮਾਮਲੇ ‘ਤੇ ਸਟੌਰਮ ਕੁਰਸ ਪਾਰਟੀ ਚਲਾਉਣ ਵਾਲੇ ਡੈਨਿਸ਼-ਸਵੀਡਿਸ਼ ਕੱਟੜਪੰਥੀ ਰਾਸਮੁਸ ਪਾਲੁਡਨ ਦਾ ਕਹਿਣਾ ਹੈ ਕਿ ਉਸ ਨੇ ਇਸਲਾਮ ਦੀ ਸਭ ਤੋਂ ਪਵਿੱਤਰ ਕਿਤਾਬ ਨੂੰ ਅੱਗ ਲਗਾਈ ਹੈ ਅਤੇ ਅੱਗੇ ਵੀ ਅਜਿਹਾ ਕਰਦਾ ਰਹੇਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”