ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇ ਕਿਸੇ ਦੇ ਘਰ ਦਾ ਬਿੱਲ ਗਲਤ ਆਇਆ ਤਾਂ ਉਸ ਇਲਾਕੇ ਦਾ ਅਧਿਕਾਰੀ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਘਰ ਦੀ ਪੂਰੀ ਮੀਟਰਿੰਗ ਹੋਵੇਗੀ ਤੇ ਸਮੇਂ ‘ਤੇ ਸਹੀ ਬਿੱਲ ਮੁਹੱਈਆ ਕਰਵਾਇਆ ਜਾਏਗਾ।
ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਪੱਤਰ ਤੋਂ ਬਾਅਦ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੇ ਸਾਰੇ ਮੁੱਖ ਇੰਜੀਨੀਅਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਹਰ ਮੀਟਰ ਦੀ ਰੀਡਿੰਗ ਤੇ ਬਿਲਿੰਗ ਯਕੀਨੀ ਬਣਾਈ ਜਾਵੇ ਤੇ ਕਿਸੇ ਨੂੰ ਵੀ ਵਧਾ ਕੇ ਜਾਂ ਗਲਤ ਬਿੱਲ ਜਾਰੀ ਨਾ ਕੀਤਾ ਜਾਵੇ। ਜੇ ਕਿਤੇ ਅਜਿਹੀ ਕੋਈ ਸ਼ਿਕਾਇਤ ਮਿਲੀ ਤਾਂ ਉਸ ਇਲਾਕੇ ਦਾ ਅਧਿਕਾਰੀ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ।
ਇਸ ਦੇ ਨਾਲ ਹੀ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਵਾਧੂ ਖਰਚ ਹੋਣ ਵਾਲੀ ਰਕਮ ਨੂੰ ਜੁਟਾਉਣ ਲਈ ਡਿਫਾਲਟਰਾਂ ‘ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਡੀਓ ਨੇ ਹੁਕਮ ਦਿੱਤੇ ਹਨ ਕਿ ਉਨ੍ਹਾਂ ਨੂੰ ਤਿੰਨ ਦਿਨਾਂ ਅੰਦਰ ਸਾਰੇ ਮਹਿਕਮਿਆਂ ਦੀ ਸੂਚੀ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”