ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ 23.12.2021 ਨੂੰ ਕੋਰਟ ਕੰਪਲੈਕਸ ਲੁਧਿਆਣਾ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਚਿਤ ਕਰਨ ਵਾਲੇ ਵਿਅਕਤੀ ਨੂੰ 5 ਲੱਖ ਦਾ ਇਨਾਮ ਦਿੱਤਾ ਜਾਵੇਗਾ।
ਐੱਨ. ਆਈ. ਏ. ਨੇ ਕਿਹਾ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। NIA ਵੱਲੋਂ ਵਟਸ ਐਪ ਨੰ: 85859-31100, ਫੋਨ ਨੰ: 011-24368800, 0172-2682901 ਸਾਂਝੇ ਕੀਤੇ ਗਏ ਹਨ ਜਿਨ੍ਹਾਂ ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਖੇ 23 ਦਸੰਬਰ 2021 ਨੂੰ ਬੰਬ ਧਮਾਕਾ ਹੋਇਆ ਸੀ। ਇਸ ਵਿਚ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਸੀ।