ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿਚਾਲੇ ਐੱਸ. ਵਾਈ. ਐੱਲ. ਨਹਿਰ ਦੇ ਪਾਣੀ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਅੱਜ ਹਰਿਆਣਾ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਜਿਸ ਵਿੱਚ SYL ਨਹਿਰ ਤੋਂ ਪਾਣੀ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ ਸੀ, ਦੂਜੇ ਪਾਸੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੰਟੇਪਟ ਪਟੀਸ਼ਨ ਦਾਇਰ ਕਰਨ ਦੀ ਸੰਭਾਵਨਾ ਦੀ ਵੀ ਗੱਲ ਕਹੀ ਗਈ।
ਹਰਿਆਣਾ ਵਿਚ ‘ਆਪ’ ਦੇ ਰਾਜ ਸਭਾ ਮੈਂਬਰ ਵੱਲੋਂ ਦਿੱਤੇ ਬਿਆਨ ਕਿ ਹਰਿਆਣਾ ‘ਚ ‘ਆਪ’ ਦੀ ਸਰਕਾਰ ਬਣਨ ‘ਤੇ SYL ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇਗਾ। ਉਸ ਨੂੰ ਲੈਕੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਕੋਈ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ ਸਾਡੀ ਸਰਕਾਰ ਬਿਨਾਂ ਜਨਤਾ ਦੀ ਰਾਏ ਜਾਣੇ ਕੋਈ ਫੈਸਲਾ ਨਹੀਂ ਲੈਂਦੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : NIA ਨੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੀ ਜਾਣਕਾਰੀ ਦੇਣ ਵਾਲੇ ਲਈ 5 ਲੱਖ ਦਾ ਰੱਖਿਆ ਇਨਾਮ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਹੈ ਕਿ ਜੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 2025 ਵਿੱਚ SYL ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿੱਚ ਪਹੁੰਚ ਜਾਵੇਗਾ। ਇਹ ਸਾਡਾ ਵਾਅਦਾ ਹੈ, ਗਾਰੰਟੀ ਨਹੀਂ। ਗੁਪਤਾ ਨੇ ਕਿਹਾ ਕਿ ਅੱਜ ਤੱਕ ਕੇਂਦਰ ਜਾਂ ਰਾਜ ਸਰਕਾਰ ਵੱਲੋਂ ਹਰਿਆਣਾ ਦੇ ਕਿਸੇ ਵੀ ਪਿੰਡ ਨੂੰ ਐੱਸ.ਵਾਈ.ਐੱਲ. ਦਾ ਪਾਣੀ ਸਪਲਾਈ ਨਹੀਂ ਕੀਤਾ ਗਿਆ ਹੈ। ਹੁਣ ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ SYL ਦਾ ਪਾਣੀ ਹਰਿਆਣਾ ਦੇ ਹਰ ਖੇਤ ਤੱਕ ਪਹੁੰਚਾਉਣਾ ਹੈ।