ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੜਕਾਂ ‘ਤੇ ਘੁੰਮ ਰਹੇ 1.4 ਲੱਖ ਲਾਵਾਰਸ ਪਸ਼ੂਆਂ ਦੀ ਦੇਖਰੇਖ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ ਹੈ, ਜਿਸ ‘ਤੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਨਿਸ਼ਾਨਾ ਵਿੰਨ੍ਹਿਆ।
ਖਹਿਰਾ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਮੰਗਤੇ ਦੇ ਕਟੋਰੇ ਵਿੱਚ ਬਦਲ ਗਿਆ ਹੈ। ਅਸੀਂ ਕੇਂਦਰ ਤੋਂ 50 ਕਰੋੜ ਤੋਂ 500 ਕਰੋੜ ਤੱਕ ਫੰਡਾਂ ਦੀ ਭੀਖ ਮੰਗਦੇ ਰਹਿੰਦੇ ਹਾਂ! ਹੁਣ ਸਾਡੇ ਮੰਤਰੀ 1.4 ਲੱਖ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਪੈਸੇ ਦੀ ਮੰਗ ਕਰ ਰਹੇ ਹਨ, ਜਿਸ ਕਰਕੇ ਸੈਂਕੜੇ ਲੋਕ ਹਾਦਸਿਆਂ ਵਿੱਚ ਜਾਨਾਂ ਗੁਆ ਲੈਂਦੇ ਹਨ। ਪਰ ਅਸੀਂ ਆਪਣੇ ਹੀ ਪੈਸੇ ਬਿਨਾਂ ਫਾਇਦੇ ਵਾਲੀਆਂ ਚੀਜ਼ਾਂ ‘ਤੇ ਖਰਚ ਕਰ ਰਹੇ ਹਾਂ।
ਦੱਸ ਦੇਈਏ ਕਿ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਨੇ ਵੀ ਲਾਵਾਰਿਸ ਪਸ਼ੂਆਂ ਨੂੰ ਕਾਬੂ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 1.40 ਲੱਖ ਲਾਵਾਰਿਸ ਪਸ਼ੂਆਂ ਨੂੰ ਕਾਬੂ ਕਰਨ ਲਈ ਸੂਬਾ ਸਰਕਾਰ ਨੇ ਕੇਂਦਰ ਨੂੰ ਪ੍ਰਸਤਾਵ ਭੇਜ ਕੇ 500 ਕਰੋੜ ਰੁਪਏ ਦੀ ਮੰਗ ਕੀਤੀ ਹੈ।
ਇਸ ਰਾਸ਼ੀ ਨਾਲ ਪਸ਼ੂਆਂ ਦੀ ਦੇਖਭਾਲ ਲਈ ਸ਼ੈੱਡ, ਹਰੇ ਚਾਰੇ ਦਾ ਪ੍ਰਬੰਧ ਕੀਤਾ ਜਾਵੇਗਾ। ਸੂਬੇ ਦੇ ਪੰਜ ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਵੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੇ ਲੋਕਾਂ ਲਈ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ, ਜਿਸ ਨੂੰ ਲੈ ਕੇ ਵਿਰੋਧੀ ਉਨ੍ਹਾਂ ‘ਤੇ ਨਿਸ਼ਾਨੇ ਵਿੰਨ੍ਹ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”