ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਗੁਜਰਾਤ ਫੇਰੀ ਦੇ ਤੀਜੇ ਅਤੇ ਆਖਰੀ ਦਿਨ ਗਲੋਬਲ ਆਯੂਸ਼ ਨਿਵੇਸ਼ ਅਤੇ ਨਵੀਨਤਾ ਸੰਮੇਲਨ ਦਾ ਉਦਘਾਟਨ ਕੀਤਾ। ਤਿੰਨ ਦਿਨਾਂ ਸੰਮੇਲਨ ਵਿੱਚ ਉਦਯੋਗ ਦੇ ਨੇਤਾਵਾਂ, ਅਕਾਦਮਿਕ ਅਤੇ ਉਦਯੋਗ ਮਾਹਿਰਾਂ ਨੇ ਭਾਗ ਲਿਆ। ਸੁਪਰੀਮ ਕੋਰਟ ਨੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਉੱਤਰੀ ਦਿੱਲੀ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਢਾਹੁਣ ਦੀ ਮੁਹਿੰਮ ਨੂੰ ਜਿਉਂ ਦਾ ਤਿਉਂ ਰੱਖਣ ਦਾ ਹੁਕਮ ਦਿੱਤਾ ਹੈ।
ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਪ੍ਰੋਗਰਾਮ ਅੱਜ ਸ਼ਾਮ ਤੋਂ ਲਾਲ ਕਿਲਾ ਮੈਦਾਨ ਵਿਖੇ ਸ਼ੁਰੂ ਹੋਵੇਗਾ। ਪਹਿਲੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 632 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਬੁੱਧਵਾਰ ਨੂੰ ਦਿੱਲੀ ਦੇ ਐਲਜੀ ਦੀ ਪ੍ਰਧਾਨਗੀ ਹੇਠ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਕਰੋਨਾ ਬਾਰੇ ਚਰਚਾ ਹੋ ਸਕਦੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”