ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਦਿਹਾੜਾ ਇਸ ਸਾਲ ਕੇਂਦਰ ਸਰਕਾਰ ਵੱਲੋਂ ਲਾਲ ਕਿਲ੍ਹੇ ‘ਤੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਅੱਜ 20 ਤੇ ਭਲਕੇ 21 ਅਪ੍ਰੈਲ ਨੂੰ ਦੋ ਦਿਨਾ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੌਰਾਨ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।
ਇਸ ਦੀ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸੰਗਤਾਂ ਨੂੰ ਲਾਲ ਕਿਲ੍ਹੇ ਦੇ ਨੌਵੇਂ ਪਾਤਸ਼ਾਹ ਦੇ 400ਵੇਂ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਕਰਵਾਏ ਜਾ ਰਹੇ ਸ਼ਾਨਦਾਰ ਸਮਾਗਮਾਂ ਦਾ ਸੱਦਾ ਦਿੱਤਾ।
ਉਨ੍ਹਾਂ ਸ਼ਸਤਰਾਂ ਦਰਸ਼ਨ ਕਰਦਿਆਂ ਦੀਆਂ ਤਸਵੀਰਾਂ ਪੋਸਟ ਕਰਕੇ ਲਿਖਿਆ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਇਨ੍ਹਾਂ ਸ਼ਾਸਤਰਾਂ ਅੱਗੇ ਨਤਮਸਤਕ ਹੋ ਕੇ ਮੈਂ ਧੰਨ ਹੋ ਗਿਆ। ਇਨ੍ਹਾਂ ਨੂੰ ਅੱਜ ਅਤੇ ਭਲਕੇ ਲਾਲ ਕਿਲ੍ਹੇ ‘ਤੇ ਸੰਗਤਾਂ ਨੂੰ ਮੱਥਾ ਟੇਕਣ ਲਈ ਪ੍ਰਦਰਸ਼ਿਤ ਕੀਤਾ ਜਾਵੇਗਾ।
ਦੱਸ ਦੇਈਏ ਕਿ 20 ਅਪ੍ਰੈਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲੇ ਦਿਨ ਇਸ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਸਮਾਰੋਹ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਤੋਂ ਇਲਾਵਾ ਬੱਚਿਆਂ ਵੱਲੋਂ ਆਯੋਜਿਤ ਕੀਤਾ ਜਾਣਾ ਵਾਲਾ ਸ਼ਬਦ ਕੀਰਤਨ ਵੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
21 ਅਪ੍ਰੈਲ ਨੂੰ ਮੁੱਖ ਮੰਤਰੀ ਨਰਿੰਦਰ ਮੋਦੀ ਸਮਾਰੋਹ ਦਾ ਉਦਘਾਟਨ ਕਰਨਗੇ ਤੇ ਇਸ ਮੌਕੇ ਯਾਦਗਾਰੀ ਸਿੱਕਾ ਤੇ ਮੋਹਰ ਵੀ ਜਾਰੀ ਕਰਨਗੇ। ਇਸ ਦਿਨ ਲਗਭਗ 400 ਰਾਗੀਆਂ ਵੱਲੋਂ ਸ਼ਬਦ-ਕੀਰਤਨ ਕਰਕੇ ਗੁਰੂ ਕੀ ਬਾਣੀ ਦਾ ਗੁਣਗਾਣ ਕੀਤਾ ਜਾਵੇਗਾ। ਪੀ.ਐੱਮ. ਮੋਦੀ ਇਸ ਮੌਕੇ ਆਈਆਂ ਸੰਗਤਾਂ ਨੂੰ ਸੰਬੋਧਨ ਕਰਨਗੇ।