ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਨਿੱਜੀ ਸਕੂਲਾਂ ਦੀ ਮਨਮਾਨੀ ‘ਤੇ ਸ਼ਿਕੰਜਾ ਕੱਸਣ ਦੀ ਪੂਰੀ ਤਿਆਰੀ ਕਰ ਲਈ ਹੈ। ਇਸ ਨੂੰ ਲੈ ਕੇ ਸਰਕਾਰ ਨੇ ਹੁਣ 720 ਨਿੱਜੀ ਸਕੂਲਾਂ ਦੀ ਜਾਂਚ ਹੁਕਮ ਦਿੱਤੇ ਹਨ।
ਇਹ ਕਦਮ ਨਿੱਜੀ ਸਕੂਲਾਂ ਨੂੰ ਮਨਮਾਨੀ ਕਰਨ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜਾਂਚ ਵਿੱਚ ਵੇਖਿਆ ਜਾਵੇਗਾ ਕਿ ਸਕੂਲ ਸਰਕਾਰ ਮੁਤਾਬਕ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਕਿ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ‘ਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ, ਤਾਂਜੋ ਮਾਪੇ ਕਿਸੇ ਵੀ ਦੁਕਾਨ ਤੋਂ ਖਰੀਦਦਾਰੀ ਕਰ ਸਕਣ। ਪਰ ਇਸ ਦੇ ਬਾਵਜੂਦ ਕਈ ਨਿੱਜੀ ਸਕੂਲ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ, ਜਿਸ ਕਰਕੇ ਪਹਿਲਾਂ ਵੀ ਉਨ੍ਹਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਹਿਦਾਇਤਾਂ ਮੁਤਾਬਕ ਕੋਈ ਵੀ ਸਕੂਲ ਦੋ ਸਾਲ ਪਹਿਲਾਂ ਵਰਦੀ ਦਾ ਰੰਗ, ਡਿਜ਼ਾਈਨ ਜਾਂ ਉਸ ਵਿੱਚ ਕੋਈ ਵੀ ਤਬਦੀਲੀ ਨਹੀਂ ਕਰ ਸਕੇਗਾ। ਇਸ ਤੋਂ ਇਲਾਵਾ ਸਕੂਲ ਕੰਪਲੈਕਸ ਵਿੱਚ ਕਿਤਾਬਾਂ ਤੇ ਵਰਦੀਆਂ ਵੇਚਣ ‘ਤੇ ਪਾਬੰਦੀ ਲਾਈ ਗਈ ਹੈ ਤੇ ਸ਼ਹਿਰ ਵਿੱਚ ਹੋਰ ਦੁਕਾਨਾਂ ‘ਤੇ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ ਤਾਂਜੋ ਲੋਕ ਕਿਤੋਂ ਵੀ ਸਹੀ ਰੇਟ ‘ਤੇ ਕਿਤਾਬਾਂ-ਵਰਦੀਆਂ ਖਰੀਦ ਸਕਣ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”