ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਦੇ ਮਹਿਲਾ ਚੌਕ ਵਿਖੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੀ 13 ਸਾਲਾ ਲੜਕੀ ਤੇ 3 ਹੋਰ ਜੋ ਕਿ ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ, ਦੇ ਪਰਿਵਾਰਕ ਮੈਂਬਰਾਂ ਨੂੰ ਐਕਸ ਗ੍ਰੇਸ਼ੀਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਹਾਦਸੇ ਵਿਚ ਜਾਨ ਗੁਆਉਣ ਵਾਲੀ ਬੱਚੀ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਰਕਮ ਜਾਰੀ ਕੀਤੀ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਵੀ ਅਪੀਲ ਕੀਤੀ ਕਿ ਉਹ ਸੰਗਰੂਰ-ਜੀਂਦ ਦਿੱਲੀ ਹਾਈਵੇਅ (NH71) ‘ਤੇ ਸਥਿਤ ਇਸ ਪਿੰਡ ਵਿੱਚ ਫਲਾਈਓਵਰ ਬਣਾਉਣ ਦੇ ਆਦੇਸ਼ ਦੇਣ ਤਾਂ ਜੋ ਅਜਿਹੀਆਂ ਹੋਰ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ।
ਦੱਸ ਦੇਈਏ ਕਿ ਬੀਤੀ 18 ਅਪ੍ਰੈਲ ਨੂੰ ਅੱਠਵੀਂ ਕਲਾਸ ਦੀ ਇੱਕ ਵਿਦਿਆਰਥੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਘਟਨਾ ਦੁਪਹਿਰ ਦੇ ਸਮੇਂ ਵਾਪਰੀ। ਬੱਚੇ ਸੜਕ ਦੇ ਡਿਵਾਈਡਰ ਕੋਲ ਰਸਤਾ ਕ੍ਰਾਸ ਕਰਨ ਲਈ ਖੜ੍ਹੇ ਸਨ। ਇਸ ਦੌਰਾਨ ਕੈਥਲ ਤੋਂ ਸੰਗਰੂਰ ਪਰਤੀ ਪੀਆਰਟੀਸੀ ਦੀ ਬੱਸ ਨੇ ਆਪਣਾ ਸੰਤੁਲਨ ਗੁਆ ਦਿੱਤਾ ਤੇ ਬੱਚਿਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਬੱਸ ਦੀ ਹਾਲਤ ਪਹਿਲਾਂ ਤੋਂ ਹੀ ਖਸਤਾ ਹੈ। ਜਿਸ ਦੀ ਨੰਬਰ ਪਲੇਟ ਤੱਕ ਨਹੀਂ ਪੜ੍ਹੀ ਜਾ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”