BSF ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਡਰੋਨ ਨਾਲ ਤਸਕਰੀ ਦੀ ਸੂਚਨਾ ਦੇਣ ‘ਤੇ ਬੀ. ਐੱਸ. ਐੱਫ. ਵੱਲੋਂ ਇਕ ਲੱਖ ਦਾ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਰੋਧੀ ਅਨਸਰਾਂ ਵੱਲੋਂ ਪੰਜਾਬ ਵਿਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਲਈ ਅਕਸਰ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਆਮ ਲੋਕਾਂ ਨੂੰ ਬੇਨਤੀ ਕਰਦਾ ਹੈ ਕਿ ਪਾਕਿਸਤਾਨ ਤੋਂ ਭਾਰਤ ਨੂੰ ਨਸ਼ੀਲੇ ਪਦਾਰਥਾਂ/ਹਥਿਆਰਾਂ ਦੀ ਤਸਕਰੀ ਲਈ ਡ੍ਰੋਨ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਬਾਰੇ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਨੂੰ 9417809047, 0181-2233348 ਨੰਬਰਾਂ ਉਤੇ ਸੂਚਿਤ ਕਰਨ।
ਉਹ ਵਿਅਕਤੀ ਜਿਸ ਦੀ ਸੂਚਨਾ ਦੇ ਆਧਾਰ ‘ਤੇ ਇਨ੍ਹਾਂ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ/ਕਰਮਚਾਰੀਆਂ ਦੀ ਗ੍ਰਿਫਤਾਰੀ ਤੇ ਡ੍ਰੋਨ ਜ਼ਬਤ ਕੀਤਾ ਜਾਵੇਗਾ ਉਸ ਨੂੰ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਵੱਲੋਂ ਇੱਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”