ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਵੱਡੇ-ਵੱਡੇ ਫੈਸਲੇ ਕੀਤੇ ਜਾ ਰਹੇ ਹਨ। ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀ ਗਈ ਇੱਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸ਼ਹੀਦ ਦੇ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਇਸੇ ਗਾਰੰਟੀ ਨੂੰ ਪੂਰਾ ਕਰਦਿਆਂ CM ਮਾਨ ਸਰਕਾਰ ਵੱਲੋਂ ਪੁਲਿਸ ਵਾਲਿਆਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਪੁਲਿਸ ਵਾਲਾ ਡਿਊਟੀ ਦੌਰਾਨ ਸ਼ਹੀਦ ਹੋ ਜਾਂਦਾ ਹੈ ਤਾਂ ਪੀੜਤ ਪਰਿਵਾਰ ਨੂੰ 1 ਕਰੋੜ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਪੁਲਿਸ ਵੈਲਫੇਅਰ ਫੰਡ ਵਧਾ ਕੇ 15 ਕਰੋੜ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਦਿੱਲੀ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਉਥੇ ਵੀ ਸ਼ਹੀਦ ਦੇ ਪੀੜਤ ਪਰਿਵਾਰ ਨੂੰ ਸਹਾਇਤਾ ਵਜੋਂ ਵੀ 1 ਕਰੋੜ ਰੁਪਏ ਦਿੱਤੇ ਜਾਂਦੇ ਹਨ। ਇਸੇ ਤਰਜ ‘ਤੇ ਹੁਣ ਪੰਜਾਬ ਵਿਚ ‘ਆਪ’ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।