ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਾਲ ਕਿਲ੍ਹੇ ‘ਚ ਸ੍ਰੀ ਗੁਰੂ ਤੇਗ ਬਹਾਦੁਰ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ਵਿਚ ਆਯੋਜਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਅਲੌਕਿਕ ਸਮਾਗਮ ਪ੍ਰਧਾਨ ਮੰਤਰੀ ਜੀ ਦੀ ਸਿੱਖ ਗੁਰੂਆਂ ਪ੍ਰਤੀ ਅਟੁੱਟ ਸ਼ਰਧਾ ਨੂੰ ਦਰਸਾਉਂਦਾ ਹੈ।
ਸ਼ਾਹ ਨੇ ਕਿਹਾ ਕਿ ਕੱਲ੍ਹ PM ਮੋਦੀ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕਰਨਗੇ। ਕੱਲ੍ਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਪੁਸਤਕ ਵੀ ਰਿਲੀਜ਼ ਕੀਤੀ ਜਾਵੇਗੀ। ਬੱਚਿਆਂ ਲਈ ਅੰਗਰੇਜ਼ੀ, ਹਿੰਦੀ, ਪੰਜਾਬੀ ਭਾਸ਼ਾ ਵਿੱਚ ਕਾਮਿਕ ਵੀ ਲਾਂਚ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਦੇਸ਼ ਦਾ ਕੋਈ ਅਜਿਹਾ ਵਿਅਕਤੀ ਨਹੀਂ ਹੈ ਜੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਬਲਿਦਾਨ ਤੋਂ ਪ੍ਰਭਾਵਿਤ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਹਿੰਦੂ ਸਿੱਖ ਸਾਰਿਆਂ ਦੇ ਮਨ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਪ੍ਰਤੀ ਅਟੁੱਟ ਸ਼ਰਧਾ ਹੈ. ਜਿਥੋਂ ਤੱਕ ਹਿੰਦੂਆਂ ਦਾ ਸਵਾਲ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬਲਿਦਾਨ ਹੀ ਹਿੰਦੂ ਧਰਮ ਦੀ ਰੱਖਿਆ ਲਈ ਹੋਇਆ ਸੀ। ਕਸ਼ਮੀਰੀ ਪੰਡਿਤਾਂ ਨੇ ਜਦੋਂ ਉਨ੍ਹਾਂ ਸਾਹਮਣੇ ਉਨ੍ਹਾਂ ‘ਤੇ ਹੋਣ ਵਾਲੇ ਅਤਿਆਚਾਰਾਂ ਦੀ ਗੱਲ ਰੱਖੀ ਤਾਂ ਗੁਰੂ ਸਾਹਿਬ ਨੇ ਫੈਸਲਾ ਕੀਤਾ ਅਤੇ ਆਪਣਾ ਸਭ ਕੁਝ ਬਲਿਦਾਨ ਕਰ ਦਿੱਤਾ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਸ਼ਹੀਦ ਦੇ ਪਰਿਵਾਰ ਨੂੰ ਮਿਲੇਗੀ 1 ਕਰੋੜ ਦੀ ਸਹਾਇਤਾ ਰਾਸ਼ੀ
ਉਨ੍ਹਾਂ ਕਿਹਾ ਕਿ ਇਹ ਕਿਸਮਤ ਵਾਲੀ ਗੱਲ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾ ਰਿਹਾ ਹੈ ਤੇ ਦੇਸ਼ ਵੀ ਆਪਣੀ ਆਜ਼ਾਦੀ ਦੀ 75ਵੇਂ ਵਰ੍ਹੇਗੰਢ ਮਨਾਇਆ ਰਿਹਾ ਹੈ। ਆਜ਼ਾਦੀ ਦੇ 75ਵੇਂ ਸਾਲ ਵਿਚ ਅੱਜ ਲਾਲ ਕਿਲ੍ਹੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪਾਠ ਚੱਲ ਰਿਹਾ ਹੈ।