ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਮਾਨ ਸਰਕਾਰ ਐਕਸ਼ਨ ਮੋਡ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਪੰਜਾਬ ਸਰਕਾਰ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਰੋਪੜ ਦੇ ਪਿੰਡ ਖੇੜਾ ਕਲਮੋਟ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਦਰਅਸਲ, ਵੀਰਵਾਰ ਨੂੰ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ, ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ।
ਦੱਸ ਦੇਈਏ ਕਿ ਮਾਈਨਿੰਗ ਮੰਤਰੀ ਨੇ ਇਸ ਮੀਟਿੰਗ ਵਿੱਚ ਸਖਤ ਫੈਸਲਾ ਲੈਂਦਿਆਂ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ ਕਰ ਦਿੱਤੇ ਗਏ ਹਨ । ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ । ਹਰਜੋਤ ਬੈਂਸ ਨੇ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ‘ਤੇ ਜ਼ੀਰੋ ਟਾਲਰੈਂਸ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਵਾਜਬ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨਾਂ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜੇਲ੍ਹਾਂ ਨੂੰ ਮੋਬਾਇਲ ਮੁਕਤ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ । ਉਨ੍ਹਾਂ ਕਿਹਾ ਸੀ ਕਿ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਜੇਲ੍ਹਾਂ ਵਿੱਚੋਂ ਮੋਬਾਇਲ ਖਤਮ ਕੀਤੇ ਜਾਣਗੇ । ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੋਂ ਮੋਬਾਈਲ ਮਿਲਣ ‘ਤੇ ਹੁਣ ਸਿਮ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”