ਨਵਾਂਸ਼ਹਿਰ ਦੀ ਅਦਾਲਤ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਤੇ ‘ਆਪ’ ਵਿਧਾਇਕ ਜੈਕਿਸ਼ਨ ਸਿੰਘ ਰੋੜੀ ਤੇ ਹੋਰਨਾਂ ਨੂੰ ਰਾਹਤ ਮਿਲ ਗਈ ਹੈ। ਅਦਾਲਤ ਨੇ ਉਨ੍ਹਾਂ ‘ਤੇ ਦੋ ਸਾਲ ਪਹਿਲਾਂ ਹੋਏ ਇੱਕ ਮਾਮਲੇ ਵਿੱਚ ਬਾਇੱਜ਼ਤ ਬਰੀ ਕਰ ਦਿੱਤਾ ਹੈ। ਇਹ ਮਾਮਲਾ ਦੋ ਸਾਲ ਪਹਿਲਾਂ ਉਨ੍ਹਾਂ ‘ਤੇ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਇਨ੍ਹਾਂ ਦੋਹਾਂ ਆਗੂਆਂ ਤੋ ਹੋਰਨਾਂ ‘ਤੇ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਵੱਲੋਂ ਕੋਰੋਨਾ ਕਾਲ ਵੇਲੇ ਧਰਨਾ ਦਿੱਤਾ ਗਿਆ ਸੀ ਕਿਉਂਕਿ ਉਸ ਵੇਲੇ ਧਰਨੇ ਦੀ ਮਨਾਹੀ ਸੀ। ਇਸ ਕਰਕੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਨੂੰ ਲੈ ਕੇ ਅਦਾਲਤ ਵਿੱਚ ਅੱਜ ਸੁਣਵਾਈ ਹੋਈ। ਦੋਹਾਂ ਧਿਰਾਂ ਦੇ ਵਕੀਲਾਂ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਮਗਰੋਂ ਮਾਣਯੋਗ ਜੱਜ ਮਹਿੰਦੀਰੱਤਾ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਮੰਤਰੀ ਮੀਤ ਹੇਅਰ ਤੇ ਵਿਧਾਇਕ ਜੈਕਿਸ਼ਨ ਸਣੇ ਬਾਕੀਆਂ ਨੂੰ ਇਸ ਮਾਮਲੇ ਵਿੱਚ ਬਾਇੱਜ਼ਤ ਬਰੀ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਜ਼ਿਕਰਯੋਗ ਹੈ ਕਿ ਇਨ੍ਹਾਂ ਦੋਹਾਂ ਤੋਂ ਇਲਾਵਾ ਸੂਬਾ ਆਗੂ ਸਤਨਾਮ ਸਿੰਘ ਜਲਵਾਹਾ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ, ਮਨਦੀਪ ਅਟਵਾਲ ਤੇ ਰਾਜਦੀਪ ਸ਼ਰਮਾ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਾਇੱਜ਼ਤ ਬਰੀ ਕਰ ਦਿੱਤਾ ਗਿਆ ਹੈ।